ਬਰਨਾਲਾ, 14 ਅਗਸਤ 2025 AJ DI Awaaj
Punjab Desk : ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਤਹਿਤ ਜਿੱਥੇ ਸਕੂਲਾਂ ਵਿਚ ਜਾਗਰੂਕਤਾ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਨਸ਼ਿਆਂ ਖ਼ਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ, ਓਥੇ ਸਿਵਲ ਡਿਫੈਂਸ ਵਾਰਡਨਾਂ ਵਲੋਂ ਨਸ਼ਿਆਂ ਵਿਰੁੱਧ ਸਹੁੰ ਚੁੱਕੀ ਗਈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਪਾਰਕ ਵਿਚ ਹੋਏ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਤਹਿਤ ਸਹੁੰ ਚੁਕਵਾਉਣ ਦੀ ਰਸਮ ਸਿਵਲ ਡਿਫੈਂਸ ਬਰਨਾਲਾ ਦੇ ਇੰਚਾਰਜ ਸ਼੍ਰੀ ਕੁਲਵੀਰ ਸ਼ਰਮਾ ਨੇ ਕੀਤੀ, ਜਦੋਂਕਿ ਅਭਿਆਨ ਬਾਰੇ ਜਾਣਕਾਰੀ ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਮੋਹਿੰਦਰ ਕਪਿਲ ਨੇ ਦਿੱਤੀ।
ਇਸ ਮੌਕੇ ਦੇਸ਼ ਨੂੰ ਅਜ਼ਾਦ ਕਰਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਵੀ ਯਾਦ ਕੀਤਾ ਗਿਆ।
ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਤੋਂ ਮੁਕੇਸ਼ ਬਾਂਸਲ ਨੇ ਬਜ਼ੁਰਗਾਂ, ਮਹਿਲਾਵਾਂ, ਸੀਨੀਅਰ ਸਿਟੀਜ਼ਨ, ਬੱਚਿਆਂ ਲਈ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।














