ਫਾਜ਼ਿਲਕਾ 29 ਮਈ 2025 Aj Di Awaaj
ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਅਤੇ ਸੋਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਲੋੜਵੰਦ ਲੋਕਾਂ ਦੀ ਭਲਾਈ ਲਈ ਹਮੇਸ਼ਾ ਹੀ ਯਤਨਸ਼ੀਲ ਰਹੀ ਹੈ।
ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਫਾਜਿਲਕਾ ਦੀ ਆਮਦਨ ਅਤੇ ਖਰਚ ਸਬੰਧੀ ਵਿਚਾਰ ਚਰਚਾ ਕੀਤੀ। ਉਨ੍ਹਾਂ ਵੱਲੋਂ ਮੁੱਖ ਮੰਤਵ ਨੂੰ ਦੇਖਦਿਆਂ ਲੋੜਵੰਦ ਦਿਵਯਾਂਗ/ਮਰੀਜਾਂ ਲਈ ਟਰਾਈਸਾਈਕਲ, ਵਹੀਲ ਚੇਅਰ, ਕੰਨਾਂ ਦੀਆਂ ਮਸ਼ੀਨਾ ਅਤੇ ਜਰੂਰਤਮੰਦ ਔਰਤਾ ਲਈ ਸਿਲਾਈ ਮਸ਼ੀਨਾਂ ਲੈ ਕੇ ਰੱਖਣ ਸਬੰਧੀ ਆਦੇਸ਼ ਦਿੱਤੇ ਇਸ ਤੋਂ ਇਲਾਵਾ ਰੈਡ ਕਰਾਸ ਦਫਤਰ ਵਿਖੇ ਹੋਰ ਬੁਨਿਆਦੀ ਸਹੂਲਤਾਂ ਨੂੰ ਲੈ ਵਿਚਾਰ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਵੱਲੋਂ ਚਲਾਈ ਜਾ ਰਹੀ ਸਾਡੀ ਰਸੋਈ ਅਤੇ ਲਾਇਬ੍ਰੇਰੀ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਦੋਨੋ ਵਿਸ਼ਿਆਂ ਨੂੰ ਲਗਾਤਾਰੀ ਜਾਰੀ ਰੱਖਿਆ ਜਾਵੇ ਤਾਂ ਜੋ ਲੋਕ ਭਲਾਈ ਦੇ ਕੰਮਾਂ ਨੂੰ ਸਫਲਤਾਪੂਰਵਕ ਲੋਕਾਂ ਤੱਕ ਪਹੁੰਚਾਇਆ ਜਾਵੇ।
ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਰਜੀਤ ਸਿੰਘ,ਐਸ.ਐਮ.ਓ ਡਾ ਐਰਿਕ, ਕਾਰਜਕਾਰੀ ਸਕੱਤਰ ਰੈਡ ਕਰਾਸ ਸੋਸਾਇਟੀ ਸ੍ਰੀ ਸੰਜੀਵ ਸੇਠੀ, ਸੁਪਰਡੰਟ ਸ੍ਰੀ ਪ੍ਰਦੀਪ ਗਖੜ, ਸਿੱਖਿਆ ਵਿਭਾਗ ਦੇ ਨੁਮਾਇੰਦੇ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।














