ਵਧੀਕ ਜਿ਼ਲ੍ਹਾ ਮੈਜਿਸਟਰੇਟ ਨੇ ਸਕੂਲਾਂ ਦੇ ਆਲੇ ਦੁਆਲੇ ਐਨਰਜੀ ਡਰਿੰਕਸ ਦੀ ਵਿਕਰੀ ਤੇ ਲਗਾਈ ਪਾਬੰਦੀ

8
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ,ਅੱਜ ਦੀ ਆਵਾਜ਼ | 29 ਅਪ੍ਰੈਲ 2025
ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ  ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੇਂਡੂ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿੱਚ 50 ਮੀਟਰ ਦੇ ਘੇਰੇ ਵਿੱਚ ਸਕੂਲਾਂ ਦੇ ਆਲੇ ਦੁਆਲੇ ਦੀਆਂ ਕੰਟੀਨਾਂ, ਟੱਕ ਸ਼ਾਪ, ਦੁਕਾਨਾਂ ਜਾਂ ਅਦਾਰਿਆਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ਤੇ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ ਅਨੁਸਾਰ ਐਨਰਜੀ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਜਿਆਦਾ ਹੋਣ ਕਰਕੇ, ਇਸ ਨਾਲ ਬੱਚਿਆਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਦਾ ਹੈ ਅਤੇ ਬੱਚਿਆਂ ਨੂੰ ਇਸ ਦੀ ਆਦਤ ਪੈ ਜਾਂਦੀ ਹੈ, ਇਸ ਲਈ ਬੱਚਿਆਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ 25 ਜੂਨ 2025 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।