ਟੈਰੀਟੋਰੀਅਲ ਆਰਮੀ ਦੀ ਤਿਆਰੀ ਲਈ ਦਾਖਲਾ ਸ਼ੁਰੂ

21

ਮਾਨਸਾ, 24 ਅਕਤੂਬਰ 2025 Aj DI Awaaj

Punjab Desk : ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਬੋੜਾਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੈਰੀਟੋਰੀਅਲ ਆਰਮੀ ਭਰਤੀ ਲਈ 716 ਪੋਸਟਾ ਕੱਢੀਆਂ ਗਈਆਂ ਹਨ । ਇਹ ਭਰਤੀ 17 ਨਵੰਬਰ ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਹੋ ਰਹੀ ਹੈ । ਇਸ ਭਰਤੀ ਲਈ ਯੋਗਤਾ 10ਵੀਂ ਪਾਸ 45ਪ੍ਰਤੀਸ਼ਤ, ਉਮਰ 18 ਤੋਂ 42 ਸਾਲ, ਕੱਦ 160 ਸੈ.ਮੀ., ਛਾਤੀ 77/82 ਰੱਖੀ ਗਈ ਹੈ।
ਭੀਖੀ ਬੁਢਲਾਡਾ ਰੋਡ, ਮਾਨਸਾ ਵਿਖੇ ਸਥਿਤ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵੱਲੋਂ ਜਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਟੈਰੀਟੋਰੀਅਲ ਆਰਮੀ ਦੇ ਸਰੀਰਿਕ ਟੈਸਟ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਇੰਨ੍ਹਾਂ ਜ਼ਿਲ੍ਹਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਭਰਤੀ ਲਈ ਆਨ-ਲਾਈਨ ਅਪਲਾਈ ਕਰਕੇ ਦਸਵੀਂ ਜਮਾਤ ਦਾ ਸਰਟੀਫਿਕੇਟ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋਗ੍ਰਾਫਜ਼ ਲੈ ਕੇ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਖਾਣਾ ਅਤੇ ਰਿਹਾਇਸ਼ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 98148-50214 ਅਤੇ 98760-11130 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।