ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸਨਰਾਂ ਵਜੋਂ ਅਹੁਦਾ ਸੰਭਾਲਿਆ

27

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਚੰਡੀਗੜ, 12 ਫਰਵਰੀ Aj di Awaaj

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਦੀ ਮੌਜੂਦਗੀ ਵਿੱਚ ਪੰਜਾਬ ਦੇ ਨਵੇਂ ਰਾਜ ਸੂਚਨਾ ਕਮਿਸਨਰਾਂ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਤੋਂ ਪਹਿਲਾਂ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਹੋਇਆ ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੋਵਾਂ ਕਮਿਸਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ, ਵਾਤਾਵਰਣ ਪ੍ਰੇਮੀ, ਨੇਚਰ ਆਰਟਿਸਟ ਅਤੇ ਲੇਖਕ ਹਨ। ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਆਪਣੇ ਕੰਮ ਲਈ ਵਿਸਵ ਪੱਧਰ ‘ਤੇ ਜਾਣੇ ਜਾਂਦੇ ਹਨ।

ਐਡਵੋਕੇਟ ਸੰਧੂ ਕਾਨੂੰਨੀ ਤੁਲਨਾਤਮਕ ਅਧਿਐਨਾਂ ‘ਤੇ ਕਈ ਕਿਤਾਬਾਂ ਲਿਖ ਚੁੱਕੇ ਹਨ ਅਤੇ ਉਨਾਂ ਨੇ ਕਾਲਜ ਆਫ ਲਾਅ ਆਫ ਇੰਗਲੈਂਡ ਐਂਡ ਵੇਲਜ ਤੋਂ ਅੰਤਰਰਾਸਟਰੀ ਮਨੁੱਖੀ ਅਧਿਕਾਰਾਂ ਅਤੇ ਅਪਰਾਧਿਕ ਪ੍ਰਕਿਰਿਆ ਵਿੱਚ ਪ੍ਰੈਕਟਿਸ ਡਿਪਲੋਮਾ ਹਾਸਲ ਕੀਤਾ ਹੈ। ਉਨਾਂ ਨੇ ਕਾਨੂੰਨੀ ਖੇਤਰ ਵਿੱਚ ਆਪਣੇ ਯੋਗਦਾਨ ਸਦਕਾ ਕਾਫੀ ਨਾਮਣਾ ਖੱਟਿਆ ਹੈ ਅਤੇ ਉਨਾਂ ਨੇ ਆਰ.ਆਈ. ਜੀ.ਐਸ.ਈ. ਪ੍ਰੋਗਰਾਮ ਤਹਿਤ ਫਰਾਂਸ ਵਿੱਚ ਅੰਬੈਸਡਰ ਆਫ ਗੁੱਡਵਿਲ ਵਜੋਂ ਭਾਰਤ ਦੀ ਨੁਮਾਇੰਦਗੀ ਕੀਤੀ।

ਆਪਣੀ ਨਿਯੁਕਤੀ ਬਾਰੇ ਬੋਲਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਨੇ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਾ ਹਾਂ, ਜਿਨਾਂ ਨੇ ਮੈਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਹੈ। ਮੈਂ ਜਨਤਕ ਪ੍ਰਸਾਸਨ ਦੇ ਕੰਮਕਾਜ ਵਿੱਚ ਪਾਰਦਰਸਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਅਤੇ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਤਨਦੇਹੀ ਨਾਲ ਕੰਮ ਕਰਾਂਗਾ।“

ਇੱਥੇ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸਾਸਤਰੀ ਸ੍ਰੀਮਤੀ ਪੂਜਾ ਗੁਪਤਾ ਨੇ ਵੀ ਰਾਜ ਸੂਚਨਾ ਕਮਿਸਨਰ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਬੋਲਦਿਆਂ ਉਨਾਂ ਕਿਹਾ, “ਮੈਂ ਇਸ ਅਹੁਦੇ ‘ਤੇ ਨਿਯੁਕਤੀ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ। ਮੈਂ ਪੰਜਾਬ ਵਿੱਚ ਸੂਚਨਾ ਅਧਿਕਾਰ ਢਾਂਚੇ ਨੂੰ ਮਜਬੂਤ ਕਰਨ ਅਤੇ ਸਾਰਿਆਂ ਲਈ ਜਾਣਕਾਰੀ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ ਲਈ ਪਾਰਦਰਸਤਾ, ਨਿਰਪੱਖਤਾ ਅਤੇ ਸਮਰਪਣ ਨਾਲ ਕੰਮ ਕਰਾਂਗੀ।“

ਦੋਵੇਂ ਰਾਜ ਸੂਚਨਾ ਕਮਿਸਨਰਾਂ ਨੇ ਪੰਜਾਬ ਦੇ ਪ੍ਰਸਾਸਨ ਵਿੱਚ ਪਾਰਦਰਸਤਾ, ਜਵਾਬਦੇਹੀ ਅਤੇ ਜਨਤਕ ਵਿਸਵਾਸ ਨੂੰ ਵਧਾਉਣ ਲਈ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਈ। ਉਨਾਂ ਇਹ ਯਕੀਨੀ ਬਣਾਇਆ ਕਿ ਜਨਤਾ ਨੂੰ ਜਾਣਕਾਰੀ ਤੱਕ ਬਿਹਤਰ ਪਹੁੰਚ ਪ੍ਰਦਾਨ ਕੀਤੀ ਜਾਵੇ ਅਤੇ ਸੂਚਨਾ ਅਧਿਕਾਰ ਕਾਨੂੰਨ ਨੂੰ ਇਮਾਨਦਾਰੀ ਨਾਲ ਬਰਕਰਾਰ ਰੱਖਿਆ ਜਾਵੇ। ਇਸ ਸਮਾਗਮ ਵਿੱਚ ਦੋਵਾਂ ਕਮਿਸਨਰਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।