ਗੁਰਦਾਸਪੁਰ, 17 ਸਤੰਬਰ 2025 AJ DI Awaaj
Punjab Desk : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਵੱਲੋਂ ਅੱਜ ਪਿੰਡ ਸੇਖਵਾਂ ਵਿਖੇ ਆਪਣੇ ਦਫ਼ਤਰ ‘ਚ ਹਲਕੇ ਦੀਆਂ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 80 ਲੱਖ ਰੁਪਏ ਦੇ ਚੈੱਕ ਵੰਡੇ ਗਏ।
ਹਲਕੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਦਿੰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਗਰਾਂਟ ਨਾਲ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਜਿਸ ਵਿੱਚ ਪਿੰਡ ਦੀਆਂ ਗਲੀਆਂ, ਫਿਰਨੀਆਂ, ਛੱਪੜਾਂ ਦੀ ਸਫ਼ਾਈ, ਲਾਇਬ੍ਰੇਰੀ, ਸੋਲਰ ਲਾਈਟਾਂ ਆਦਿ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਕਾਸ ਵੱਲੋਂ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਵਿਕਾਸ ਪੱਖੋਂ ਕਾਦੀਆਂ ਹਲਕਾ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਸ਼ੁਮਾਰ ਹੋਵੇਗਾ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 90 ਫ਼ੀਸਦੀ ਤੋਂ ਵੱਧ ਖਪਤਕਾਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਸਿਹਤ ਕ੍ਰਾਂਤੀ ਤਹਿਤ ਸਰਕਾਰੀ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਦੀ ਨੁਹਾਰ ਵੀ ਬਦਲੀ ਗਈ ਹੈ। ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਰੱਖ ਦਿੱਤਾ ਹੈ ਅਤੇ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦਾ ਸਰਬਪੱਖੀ ਵਿਕਾਸ ਕਰਕੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਯਤਨ ਜਾਰੀ ਹਨ ਅਤੇ ਸਰਕਾਰ ਦੇ ਇਹ ਯਤਨ ਜ਼ਰੂਰ ਕਾਮਯਾਬ ਹੋਣਗੇ।
