ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ
ਮੁਫ਼ਤ ਜੇ.ਸੀ.ਬੀ. ਕੋਰਸ ਲਈ 20 ਫਰਵਰੀ ਤੱਕ ਕੀਤਾ ਜਾ ਸਕਦੈ ਅਪਲਾਈ-ਡਿੰਪਲ ਥਾਪਰ
ਮੋਗਾ, 18 ਫਰਵਰੀ 2025 Aj Di Awaaj
ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵੱਲੋਂ ਨੌਜਵਾਨਾਂ ਲਈ ਕੁਝ ਸਕਿੱਲ ਕੋਰਸ ਕਰਵਾਏ ਜਾ ਰਹੇ ਹਨ ਤਾਂ ਕਿ ਉਹ ਆਪਣੇ ਪੈਰਾਂ ਉਪਰ ਖੜ੍ਹ ਸਕਣ ਅਤੇ ਉਹਨਾਂ ਨੂੰ ਵਧੀਆ ਤੇ ਟਿਕਾਊ ਰੋਜ਼ਗਾਰ ਦਾ ਸਾਧਨ ਹਾਸਲ ਹੋ ਸਕੇ।
ਸ਼੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਇਹਨਾਂ ਕੋਰਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੌਜ-ਸਾਲ 2025 ਦਾ ਅਪ੍ਰੈਲ 2025 ਵਿੱਚ ਲਿਖਤੀ ਪੇਪਰ ਹੋਣਾ ਹੈ, ਜਿਸ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ਼ੁਰੂ ਹੋ ਗਈ ਹੈ। ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।
ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਕਾਂਸਟੇਬਲ ਦੀਆਂ ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੀ ਆਨਲਾਈਨ ਰਜਿਸਟ੍ਰੇਸ਼ਨ 21 ਫਰਵਰੀ 2025 ਤੋਂ ਸ਼ੁਰੂ ਹੋਵੇਗੀ। ਚਾਹਵਾਨ ਨੌਜਵਾਨ ਆਪਣੇ ਫਾਰਮ ਆਨਲਾਈਨ ਕਰਨ ਉਪਰੰਤ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਆ ਕੇ ਆਪਣੇ ਲਿਖਤੀ ਪੇਪਰ ਅਤੇ ਸਰੀਰਿਕ ਟੈਸਟ ਦੀ ਤਿਆਰੀ ਕਰਨ ਆ ਸਕਦੇ ਹਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵੱਲੋਂ ਜੇ.ਸੀ.ਬੀ ਕੋਰਸ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਵਿੱਦਿਅਕ ਯੋਗਤਾ 10ਵੀਂ ਪਾਸ ਅਤੇ ਉਮਰ ਹੱਦ 18 ਤੋਂ 32 ਸਾਲ ਹੈ। ਨੌਜਵਾਨ ਕੋਲ ਹੈਵੀ ਡਰਾਈਵਿੰਗ ਲਾਈਸਿੰਸ ਹੋਣਾ ਲਾਜ਼ਮੀ ਹੈ। ਚਾਹਵਾਨ ਨੌਜਵਾਨ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਕੈਂਪ ਰਿਪੋਰਟ ਕਰ ਸਕਦੇ ਹਨ। ਇਹ ਕੋਰਸ ਪੰਜਾਬ ਸਰਕਾਰ ਦੇ ਡਰਾਈਵਿੰਗ ਸਕੂਲ ਮਾਹੂਆਣਾ ਵਿਖੇ ਕਰਵਾਇਆ ਜਾਵੇਗਾ। ਇਸ ਦੀ ਆਖਰੀ ਮਿਤੀ 20 ਫਰਵਰੀ 2025 ਹੋਵੇਗੀ।
ਸ਼੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੇ ਕੋਰਸ ਬਿਲਕੁਲ ਮੁਫਤ ਕਰਵਾਏ ਜਾਣਗੇ। ਕੋਰਸ ਦੌਰਾਨ ਖਾਣਾ, ਰਿਹਾਇਸ਼ ਬਿਲਕੁਲ ਮੁਫਤ ਹੋਵੇਗਾ। ਉਹਨਾਂ ਜ਼ਿਲ੍ਹਾ ਮੋਗਾ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਨੌਜਵਾਨ ਸੀ-ਪਾਈਟ ਹਕੂਮਤ ਸਿੰਘ ਵਾਲਾ ਕੈਂਪ ਵਿਖੇ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਕਰਕੇ ਨੌਕਰੀ ਹਾਸਲ ਕਰਨ। ਵਧੇਰੇ ਜਾਣਕਾਰੀ ਲਈ 78891-75575, 98777-12697, 78888-48823 ਤੇ ਸੰਪਰਕ ਕੀਤਾ ਜਾ ਸਕਦਾ ਹੈ।












