ਮਾਨਸਾ, 17 ਸਤੰਬਰ 2025 AJ Di Awaaj
Punjab Desk : ਖੇਤੀਬਾੜੀ ਵਿਭਾਗ, ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਦੀ ਸ਼ੁਰੂਆਤ ਪਿੰਡ ਕੋਟ ਲੱਲੂ ਦੇ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤ ਤੋਂ ਕੀਤੀ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਇਹ ਕਿਸਾਨ ਲਗਭਗ 50 ਏਕੜ ਦੀ ਖੇਤੀ ਕਰਦਾ ਹੈ, ਜਿਸਦੀ ਪਰਾਲੀ ਦਾ ਪ੍ਰਬੰਧ ਬਿਨ੍ਹਾ ਅੱਗ ਲਗਾਏ ਪਿਛਲੇ 8 ਸਾਲਾਂ ਤੋਂ ਲਗਾਤਾਰ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਹਰ ਸਾਲ 10 ਕਿੱਲਿਆਂ ਦੀ ਪਰਾਲੀ ਗਊਸ਼ਾਲਾ, ਬੁਢਲਾਡਾ ਨੂੰ ਦਾਨ ਕਰਦਾ ਹੈ, ਜੋ ਕਿ ਗਊਸ਼ਾਲਾ ਵਿੱਚ ਪਸ਼ੂਆਂ ਦੀ ਖੁਰਾਕ ਅਤੇ ਸੁੱਕ ਦੇ ਤੌਰ *ਤੇ ਵਰਤੀ ਜਾਂਦੀ ਹੈ।
ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਖੇਤ ਵਿੱਚ ਜੋ ਗੱਠਾਂ ਬਣਾਈਆਂ ਜਾ ਰਹੀਆਂ ਹਨ, ਉੱਥੇ ਉਸ ਨੇ 1509 ਬਾਸਮਤੀ ਦੀ ਬਿਜਾਈ ਕੀਤੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਝੋਨੇ ਦੇ ਖੇਤਾਂ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦਾ ਪ੍ਰਬੰਧਨ ਐਕਸ ਸਿਟੂ ਅਤੇ ਇਨ ਸੀਟੂ ਤਕਨੀਕਾਂ ਰਾਹੀਂ ਕਰਨ, ਜਿਸ ਦੀ ਜਾਣਕਾਰੀ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਰਾਹੀਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਕਿਹਾ ਹੈ ਕਿ ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਗਈ ਸਬਸਿਡੀ *ਤੇ ਮਸ਼ੀਨਰੀ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਿੰਡ ਵਿੱਚ ਹੋਰ ਕਿਸਾਨਾਂ ਨੂੰ ਵਰਤਣ ਲਈ ਕਿਰਾਏ *ਤੇ ਉਪਲੱਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ, ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਵੱਲੋਂ ਜਿ਼ਲ੍ਹਾ ਮਾਨਸਾ ਵਿੱਚ ਝੋਨੇ ਦੀ ਪਰਾਲੀ/ਰਹਿੰਦ—ਖੂੰਹਦ ਨੂੰ ਅੱਗ ਲਗਾਉਣ *ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਝੋਨੇ ਦਾ ਸੀਜ਼ਨ ਸੁਰੂ ਹੋ ਚੁੱਕਾ ਹੈ ਅਤੇ ਇਸ ਸੀਜ਼ਨ ਮਾਨਸਾ ਜਿ਼ਲ੍ਹੇ ਵਿੱਚ ਜ਼ੀਰੋ ਬਰਨਿੰਗ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਵੱਖ—ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਜਿ਼ਲ੍ਹੇ ਨੂੰ ਪ੍ਰਦੂਸ਼ਨ ਰਹਿਤ ਬਣਾਇਆ ਜਾਵੇਗਾ। ਇਸ ਦੌਰਾਨ ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ ਮੌਜੂਦ ਕਿਸਾਨਾਂ ਨੂੰ ਇਨ ਸੀਟੂ ਤਨਕੀਕ ਅਤੇ ਇਸ ਸਬੰਧੀ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ ਆਦਿ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਕਿਸਾਨ ਦਰਸ਼ਨ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਮੇਜਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
