ਖੇਤੀਬਾੜੀ ਵਿਭਾਗ ਦੀ ਟੀਮ ਪਹੁੰਚੀ ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਵਿੱਚ

51

ਬਟਾਲਾ29 ਸਤੰਬਰ 2025 AJ DI Awaaj

Punjab Desk : ਰਾਵੀ ਦਰਿਆ ਤੋਂ ਪਾਰ ਅਤੇ ਨੇੜਲੇ ਪਿੰਡਾਂ ਘਣੀਏ ਕੇ ਬੇਟਗੁਰਚੱਕਲੱਖੋਵਾਲ ਅਤੇ ਮਨਸੂਰ ਆਦਿ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਜਾਨਣ ਲਈ ਖੇਤੀਬਾੜੀ ਵਿਭਾਗ ਗੁਰਦਾਸਪੁਰ ਵਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਤਹਿਸੀਲਦਾਰ ਲਛਮਣ ਸਿੰਘਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘਬਲਾਕ ਖ਼ੇਤੀਬਾੜੀ ਅਫ਼ਸਰ ਡਾਕਟਰ ਸੁਖਬੀਰ ਸਿੰਘ ਸੰਧੂਸਤਵਿੰਦਰਜੀਤ ਸਿੰਘਸੁਖਦਿਆਲ ਸਿੰਘ (ਖੇਤੀ ਵਿਸਥਾਰ ਅਫ਼ਸਰ) ਸਾਬਕਾ ਸਰਪੰਚ ਸੁਖਦੇਵ ਸਿੰਘਹਰਕੰਵਲ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਇਸ ਮੌਕੇ ਗੱਲ ਕਰਦਿਆਂ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ 26 ਅਗਸਤ ਨੂੰ ਆਏ ਹੜਾਂ ਦੇ ਪਾਣੀ ਨਾਲ ਇਨਾਂ ਪਿੰਡਾਂ ਦਾ ਬਹੁਤ ਨੁਕਸਾਨ ਹੋਇਆ ਹੈ। ਇਨਾਂ ਪਿੰਡਾਂ ਵਿਚ ਝੋਨੇਬਾਸਮਤੀਮੱਕੀ ਅਤੇ ਕਮਾਦ ਆਦਿ ਫ਼ਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ। 

ਉਨ੍ਹਾਂ ਦਸਿਆ ਕਿ ਫ਼ਸਲਾਂ ਦੇ ਨੁਕਸਾਨ ਦੇ ਨਾਲ ਸੜਕਾਂਪਸ਼ੂਆਂਘਰਾਂ ਸੜਕਾਂ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਾਂ ਵਿਚੋਂ ਪਾਣੀ ਨਿਕਲਣ ਦੇ ਬਾਵਜੂਦ ਮੁੰਝਰਾਂ ਵਿਚ ਫੋਕੇ ਦਾਣਿਆਂ ਦੀ ਮਾਤਰਾ ਵੱਧ ਰਹਿਣ ਅਤੇ ਦਾਣਿਆਂ ਦੇ ਬਦਰੰਗ ਰਹਿਣ ਕਾਰਨ ਪੈਦਾਵਾਰ ਤੇ ਬਹੁਤ ਬੁਰਾ ਪ੍ਰਭਾਵ ਪਵੇਗਾ। 

ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਤ ਸਰੋਂ ਦੀ ਖੇਤੀ ਕਰਨ ਵਾਲੇ ਇੱਛੁਕ ਕਿਸਾਨਾਂ ਨੂੰ ਵਿਭਾਗ ਵੱਲੋਂ ਸਰੋਂ ਦਾ ਬੀਜ ਉਪਲਬੱਧ ਕਰਵਾਇਆ ਜਾਵੇਗਾ।

ਬਲਾਕ ਖ਼ੇਤੀਬਾੜੀ ਅਫ਼ਸਰ ਡਾਕਟਰ ਸੁਖਬੀਰ ਸਿੰਘ ਸੰਧੂ ਨੇ ਦੱਸਿਆ ਕਿ ਹੜ੍ਹ ਆਉਣ ਤੋਂ ਕੁਝ ਦਿਨ ਪਹਿਲਾਂ ਹੀ ਇਸ ਇਲਾਕੇ ਦਾ ਦੌਰਾ ਕੀਤਾ ਗਿਆ ਸੀ ਅਤੇ ਝੋਨੇ ਦੀ ਫ਼ਸਲ ਬਹੁਤ ਵਧੀਆ ਸੀ ਪਰ ਹੁਣ ਸਾਰੀ ਫ਼ਸਲ ਬਰਬਾਦ ਹੋ ਗਈ ਹੈ।

ਖੇਤੀਬਾੜੀ ਪਿੰਡ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਭੋਲਾ ਨੇ ਪਿੰਡ ਦੇ ਹਾਲਾਤ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦਸਿਆ ਕਿ ਇਹ ਪਿੰਡ ਰਾਵੀ ਦਰਿਆ ਤੋਂ ਪਾਰ ਪਾਕਿਸਤਾਨ ਸਰਹੱਦ ਦੇ ਬਿੱਲਕੁਲ ਨਾਲ ਲਗਦਾ ਹੈ।

ਉਨ੍ਹਾਂ ਦਸਿਆ ਕਿ ਪਿੰਡ ਘਣੀਏ ਕੇ ਬੇਟ ਵਿੱਚ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ ਅਤੇ ਜੇਕਰ ਕੋਈ ਫ਼ਸਲ ਖੜੀ ਹਰੀ ਦਿਖਾਈ ਦਿੰਦੀ ਹੈ ਤਾਂ ਮੁੰਝਰਾਂ ਵਿਚ ਫ਼ੋਕ ਬਹੁਤ ਵਧ ਗਈ ਹੈ ਅਤੇ ਦਾਣੇ ਬਦਰੰਗ ਹੋ ਗਏ ਹਨ। ਇਸ ਇਲਾਕੇ  ਵਿੱਚ ਲਗਭਗ 2000 ਹੈਕਟੇਅਰ ਰਕਬੇ ਵਿੱਚ ਝੋਨੇਬਾਸਮਤੀ ਅਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਜੰਗਲੀ ਜਾਨਵਰਾਂ,ਪੰਛੀਆਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਦਸਿਆ ਕਿ ਸੜਕਾਂ ਟੁੱਟ ਗਈਆਂ ਹਨ। ਦਰੱਖ਼ਤ ਜੜ੍ਹੋਂ ਪੁੱਟੇ ਗਏ ਹਨ। ਉਨ੍ਹਾਂ ਦਸਿਆ ਕਿ ਇਸ ਇਲਾਕੇ ਵਿਚ ਪਾਪੂਲਰ ਦੇ ਬੂਟਿਆਂ ਨੂੰ ਨੁਕਸਾਨ ਘੱਟ ਹੋਇਆ ਹੈ ਅਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਇਲਾਕੇ ਵਿਚ ਕਿਸਾਨਾਂ ਦਾ ਰੁਝਾਨ ਪਾਪੂਲਰ ਦੀ ਖੇਤੀ ਵੱਲ ਵਧ ਸਕਦਾ ਹੈ।

ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਅੱਜ ਇਥੇ ਆਉਣ ਦਾ ਮਕਸਦ ਇਹੀ ਸੀ ਕਿ ਬਰਬਾਦ ਹੋਈ ਫਸਲਾਂ ਦੀ ਸੰਭਾਲ ਕਰਕੇ ਖੇਤਾਂ ਦੀ ਤਿਆਰੀ ਕਿਵੇਂ ਕੀਤੀ ਜਾਵੇ ਤਾਂ ਜੋਂ ਸਮੇਂ ਸਿਰ ਕਣਕ ਦੀ ਸਮੇਂ ਸਿਰ ਕਣਕ ਦੀ ਬਿਜਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਵਿਸ਼ਵਾਸ ਦਿਵਾਇਆ।