ਅਕਾਲੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ

107

ਤਰਨਤਾਰਨ 29 Nov 2025 Aj DI Awaaj

Punjab Desk —ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਪੁਲਿਸ ਨੇ ਪਾਸਪੋਰਟ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਕੰਚਨਪ੍ਰੀਤ ਕੌਰ ਅੱਜ ਮਜੀਠਾ ਪੁਲਿਸ ਥਾਣੇ ਵਿੱਚ ਪੁੱਛਗਿੱਛ ਲਈ ਪਹੁੰਚੀ ਸੀ, ਜਿੱਥੇ ਲਗਭਗ 6 ਘੰਟਿਆਂ ਦੀ ਤਫ਼ਤੀਸ਼ ਤੋਂ ਬਾਅਦ ਉਸਨੂੰ ਹਿਰਾਸਤ ਵਿੱਚ ਲਿਆ ਗਿਆ।

ਪੁਲਿਸ ਮੁਤਾਬਕ, ਉਸ ‘ਤੇ ਪਾਸਪੋਰਟ ਬਣਾਉਣ ਲਈ ਗਲਤ ਜਾਣਕਾਰੀ ਮੁਹੱਈਆ ਕਰਨ ਦਾ ਦੋਸ਼ ਹੈ। ਗ੍ਰਿਫ਼ਤਾਰੀ ਝਬਾਲ ਵਿੱਚ ਦਰਜ ਇੱਕ FIR ਦੇ ਅਧਾਰ ‘ਤੇ ਕੀਤੀ ਗਈ ਹੈ।