Punjab 25 Mar 2026 AJ DI Awaaj
Punjab Desk : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿੱਚ ਰੈਲੀਆਂ ਕਰਕੇ ਜਨਤਾ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ।
ਅਮਲੋਹ, ਮਾਨਸਾ ਅਤੇ ਮੂਨਕ ਵਿੱਚ ਹੋਈਆਂ ‘ਪੰਜਾਬ ਬਚਾਓ’ ਰੈਲੀਆਂ ਦੌਰਾਨ ਸੁਖਬੀਰ ਬਾਦਲ ਨੇ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਸਾਨਾਂ ਦੇ ਮੁੱਦਿਆਂ ਨੂੰ ਉੱਭਾਰਿਆ।
ਇਸ ਮੌਕੇ ਪਾਰਟੀ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਗਿਆ। ਲਹਿਰਾਗਾਗਾ ਹਲਕੇ ਤੋਂ ਗਗਨਦੀਪ ਸਿੰਘ ਖੰਡੇਬਾਦ ਨੂੰ ਉਮੀਦਵਾਰ ਬਣਾਇਆ ਗਿਆ, ਜਦਕਿ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਅਮਲੋਹ ਤੋਂ ਚੋਣ ਲੜਾਉਣ ਦੇ ਸੰਕੇਤ ਦਿੱਤੇ ਗਏ।
ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਗਰੀਬਾਂ ਲਈ ਪੱਕੇ ਘਰ, ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਦਰਿਆਵਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਡੇ ਕਦਮ ਚੁੱਕੇ ਜਾਣਗੇ।














