ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦੀ ਵੱਡੀ ਪ੍ਰਤੀਕਿਰਿਆ

22

ਮੋਗਾ  14 Mar 2026 AJ DI Awaaj

Punjab Desk :  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਨਿੱਚਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਕਿਲੀ ਚਾਹਲਾਂ ਵਿੱਚ ਭਾਜਪਾ ਵੱਲੋਂ ਕਰਵਾਈ ਜਾ ਰਹੀ ‘ਬਦਲਾਅ’ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਵੱਡੀ ਸਿਆਸੀ ਸ਼ੁਰੂਆਤ ਵਜੋਂ ਵੇਖਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅਮਿਤ ਸ਼ਾਹ ਦੁਪਹਿਰ ਕਰੀਬ 12:30 ਵਜੇ ਰੈਲੀ ਸਥਾਨ ‘ਤੇ ਪਹੁੰਚਣਗੇ।

ਸੂਤਰਾਂ ਮੁਤਾਬਕ ਰੈਲੀ ਦੌਰਾਨ ਉਹ ‘ਆਓ ਮਿਲਜੁਲ ਕੇ ਬਦਲੀਏ ਪੰਜਾਬ, ਸੁਖੀ ਰਹੇ ਸਾਡਾ ਪੰਜਾਬ’ ਬੈਨਰ ਹੇਠ ਭਾਜਪਾ ਵੱਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਐਲਾਨ ਵੀ ਕਰ ਸਕਦੇ ਹਨ।

ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਦੇ ਹੋਏ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਟਿੱਪਣੀ ਕੀਤੀ। ਉਨ੍ਹਾਂ ਲਿਖਿਆ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਧਰਤੀ ਨੂੰ ਮੌਜੂਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੁੱਬੋ ਦਿੱਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਰਿਮੋਟ ਕੰਟਰੋਲ ਨਾਲ ਚੱਲ ਰਹੀ ਇਸ ਸਰਕਾਰ ਵਿੱਚ ਕਾਨੂੰਨ-ਵਿਵਸਥਾ ਅਤੇ ਵਿਕਾਸ ਦੋਵੇਂ ਗਾਇਬ ਹਨ। ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਉਹ ਮੋਗਾ ਵਿੱਚ ਹੋਣ ਵਾਲੀ ਭਾਜਪਾ ਦੀ ‘ਬਦਲਾਅ ਰੈਲੀ’ ਦੌਰਾਨ ਪੰਜਾਬ ਦੇ ਲੋਕਾਂ ਨਾਲ ਸੰਵਾਦ ਕਰਨ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ।