ਅਮਲੋਹ-ਖਨਿਆਣ ਸੜਕ ਦੀ ਲਗਭਗ 67.30 ਲੱਖ ਨਾਲ ਛੇਤੀ ਬਦਲੀ ਜਾਵੇਗੀ ਨੁਹਾਰ-ਐਸ.ਡੀ.ਓ. ਕ੍ਰਿਸ਼ਨ ਗੋਪਾਲ

31

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ

*ਸੜਕ ਨੂੰ ਨਾਬਾਰਡ 30 ਵਿੱਚ ਸ਼ਾਮਲ ਕਰਕੇ ਪ੍ਰਵਾਨਗੀ ਲਈ ਭੇਜਿਆ ਕੇਸ

ਅਮਲੋਹ/ਫ਼ਤਹਿਗੜ੍ਹ ਸਾਹਿਬ, 03 ਜਨਵਰੀ 2025:- Aj Di Awaaj 

ਹਲਕਾ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਇਲਾਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਵੱਡੀ ਪੱਧਰ `ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਉਪਲਬਧ ਹੋ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਵਿਭਾਗ ਅਮਲੋਹ ਦੇ ਐਸ.ਡੀ.ਓ. ਕ੍ਰਿਸ਼ਨ ਗੋਪਾਲ ਗਿੱਲ ਨੇ ਸਬ ਡਵੀਜ਼ਨ ਅਮਲੋਹ ਦੀਆਂ ਸੜਕਾਂ ਬਾਰੇ ਗੱਲਬਾਤ ਕਰਦਿਆਂ ਕੀਤਾ।

ਐਸ.ਡੀ.ਓ. ਕ੍ਰਿਸ਼ਨ ਗੋਪਾਲ ਨੇ ਦੱਸਿਆ ਕਿ ਅਮਲੋਹ ਤੋਂ ਰਾਮਗੜ੍ਹ ਵਾਇਆ ਖਨਿਆਣ ਤੋਂ ਸਲਾਣਾ ਤੱਕ ਸੜਕ ਦੀ ਕਾਇਆ ਕਲਪ ਕਰਨ ਲਈ ਇਸ ਸੜਕ ਨੂੰ ਨਾਬਾਰਡ-30 ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਸੜਕ ਦੀ ਦਿੱਖ ਸੁਆਰਨ ਵਾਸਤੇ ਵਿਭਾਗ ਵੱਲੋਂ 67.30 ਲੱਖ ਰੁਪਏ ਦਾ ਐਸਟੀਮੇਟ ਬਣਾ ਕੇ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਵਾਨਗੀ ਪ੍ਰਾਪਤ ਹੋਣ `ਤੇ ਸੜਕ ਦਾ ਟੈਂਡਰ ਜਾਰੀ ਕੀਤਾ ਜਾਵੇਗਾ ਅਤੇ ਛੇਤੀ ਹੀ ਇਸ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਵੱਡੀ ਪੱਧਰ `ਤੇ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਿਭਾਗ ਸੜਕਾਂ ਦੀ ਸਪੈਸ਼ਲ ਮੁਰੰਮਤ ਤੇ ਨਵ-ਨਿਰਮਾਣ ਲਈ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ ਤੇ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ।