ਨਸ਼ਾ ਮੁਕਤੀ ਯਾਤਰਾ ਤਹਿਤ ਮੋਹਰ ਸਿੰਘ ਵਾਲਾ (ਧਰਮੂ ਵਾਲਾ) ਵਿਖੇ ਕੀਤਾ ਗਿਆ ਸਮਾਗਮ ਦਾ ਆਯੋਜਨ

71

ਜਲਾਲਾਬਾਦ 24 ਮਈ 2025 AJ Di Awaaj

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਹਰੇਕ ਨਾਗਰਿਕ ਦੇ ਸਹਿਯੋਗ ਦੀ ਬਹੁਤ ਅਹਿਮ ਭੂਮਿਕਾ ਹੈ ਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਨਜ਼ਦੀਕੀ ਥਾਣੇ ਵਿੱਚ ਦਿੱਤੀ ਜਾਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੇ ਪਿੰਡ ਮੋਹਰ ਸਿੰਘ ਵਾਲਾ (ਧਰਮੂ ਵਾਲਾ) ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ|

ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਲੋਕ ਹੁਣ ਖੁਦ ਨਸ਼ਿਆਂ ਖਿਲਾਫ਼ ਅੱਗੇ ਆ ਰਹੇ ਹਨ। ਇਸ ਮੌਕੇ ਵਿਧਾਇਕ ਵੱਲੋਂ ਸਮੂਹ ਹਾਜ਼ਰੀਨ ਨੂੰ ਨਸ਼ੇ ਵਿਰੁੱਧ ਜੰਗ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਜੰਗ ਨੂੰ ਜਿੱਤਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਖੁੱਲ਼੍ਹ ਕੇ ਆਵਾਜ਼ ਉਠਾਉਣ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਅੰਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਜਾਂ ਨਸ਼ਾ ਛੱਡ ਚੁੱਕੇ ਲੋਕਾਂ ਨਾਲ ਹਮਦਰਦੀ ਦਾ ਰਵੱਈਆ ਅਪਣਾਇਆ ਜਾਵੇ  ਤਾਂ  ਜੋ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵਿੱਚ ਸਹਿਯੋਗ ਮਿਲ ਸਕੇ।
ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ / ਵਰਕਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਗਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।