ਅੰਮ੍ਰਿਤਸਰ 22 Aug 2026 AJ DI Awaaj
Punjab Desk : ਸਰਹੱਦੀ ਪਿੰਡਾਂ ਵਿੱਚ ਨੌਜਵਾਨਾਂ ਨੂੰ ਨ*ਸ਼ਿਆਂ, ਗੈਂ*ਗਸਟਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰੱਖਣ ਲਈ ਗੁਰੂ ਘਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਵੱਖ-ਵੱਖ ਗੁਰਦੁਆਰਿਆਂ ਵਿੱਚ ਸ਼ਾਮ ਦੇ ਪਾਠ ਉਪਰੰਤ ਅਨਾਊਂਸਮੈਂਟ ਕਰਕੇ ਨੌਜਵਾਨਾਂ ਅਤੇ ਮਾਪਿਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਮੁਹਿੰਮ ਵਿੱਚ ਨਾਬਾਲਗਾਂ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਗੁਰੂ ਘਰਾਂ ਤੋਂ ਨੌਜਵਾਨਾਂ ਨੂੰ ਅਜਿਹੇ ਵਿਅਕਤੀਆਂ ਦੇ ਸੰਪਰਕ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ, ਜੋ ਉਨ੍ਹਾਂ ਨੂੰ ਨ*ਸ਼ਿਆਂ, ਅਪਰਾਧ ਜਾਂ ਹਿੰ*ਸਕ ਗਤੀਵਿਧੀਆਂ ਵੱਲ ਧੱਕ ਸਕਦੇ ਹਨ।
ਪਾਠੀ ਸਿੰਘਾਂ ਵੱਲੋਂ ਮਾਪਿਆਂ ਨੂੰ ਵੀ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਧਿਆਨ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਖਾਸ ਤੌਰ ’ਤੇ ਸੋਸ਼ਲ ਮੀਡੀਆ ’ਤੇ ਬੱਚੇ ਕਿਹੜੇ ਖਾਤਿਆਂ ਅਤੇ ਗਰੁੱਪਾਂ ਨਾਲ ਜੁੜੇ ਹਨ, ਕਿਹੜੀ ਸਮੱਗਰੀ ਦੇਖਦੇ ਹਨ ਅਤੇ ਕਿਨ੍ਹਾਂ ਲੋਕਾਂ ਨਾਲ ਸੰਪਰਕ ਵਿੱਚ ਹਨ, ਇਸ ਬਾਰੇ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਪੁਲਿਸ ਵੱਲੋਂ ਵੀ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਸ਼ੱਕੀ ਸੰਪਰਕਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਗੁਰੂ ਘਰਾਂ ਤੋਂ ਕੀਤੀਆਂ ਜਾ ਰਹੀਆਂ ਅਨਾਊਂਸਮੈਂਟਾਂ ਵਿੱਚ ਵਿਦੇਸ਼ੀ ਖੁਫੀਆ ਏਜੰਸੀਆਂ ਵੱਲੋਂ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ।
ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਜਾਗਰੂਕ ਕਰਨਾ ਹੈ, ਤਾਂ ਜੋ ਨ*ਸ਼ਿਆਂ, ਅਪ*ਰਾਧ, ਗਲਤ ਸੰਗਤ ਅਤੇ ਆਨਲਾਈਨ ਗਤੀਵਿਧੀਆਂ ਰਾਹੀਂ ਪੈਦਾ ਹੋਣ ਵਾਲੇ ਖਤਰਿਆਂ ਤੋਂ ਉਨ੍ਹਾਂ ਨੂੰ ਬਚਾਇਆ ਜਾ ਸਕੇ।



















