ਪੰਜਾਬ ਵਿੱਚ ਸਰਕਾਰੀ ਭਰਤੀਆਂ ‘ਤੇ ਅਣਮਿੱਥੇ ਸਮੇਂ ਲਈ ਰੋਕ? ਕੈਬਿਨਟ ਦਾ ਵੱਡਾ ਫੈਸਲਾ

127

 14 ਫਰਵਰੀ Aj Di Awaaj 

ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਚੱਲ ਰਹੀਆਂ ਹਰ ਤਰ੍ਹਾਂ ਦੀ ਸਰਕਾਰੀ ਭਰਤੀਆਂ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਹੈ ਅਤੇ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਬਿਨਾਂ ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਕੋਈ ਵੀ ਭਰਤੀ ਹਾਲ ਦੀ ਘੜੀ ਨਾ ਕੀਤੀ ਜਾਵੇ। ਇਥੇ ਤੱਕ ਕਿ ਜਿਹੜੀ ਭਰਤੀ ਪ੍ਰਕਿਰਿਆ ਪਹਿਲਾਂ ਤੋਂ ਜਾਰੀ ਹੈ ਅਤੇ ਉਸ ਨੂੰ ਮੁਕੰਮਲ ਨਹੀਂ ਕੀਤਾ ਗਿਆ ਤਾਂ ਉਸ ਨੂੰ ਵੀ ਅੱਧ-ਵਿਚਕਾਰ ਹੀ ਰੋਕ ਦਿੱਤਾ ਜਾਵੇ। ਪੰਜਾਬ ਸਰਕਾਰ ਦੇ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਕਈ ਵਿਭਾਗਾਂ ਨੇ ਭਰਤੀ ਪ੍ਰਕਿਰਿਆ ਦੌਰਾਨ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਟਾਲ ਦਿੱਤਾ ਗਿਆ ਹੈ ਅਤੇ ਹੁਣ ਅਗਲੇ ਆਦੇਸ਼ ਤੱਕ ਇਹ ਪ੍ਰੀਖਿਆਵਾਂ ਨਹੀਂ ਲਈਆਂ ਜਾਣਗੀਆਂ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਅਤੇ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵੱਲੋਂ ਇਸ ਹਫ਼ਤੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਟਾਲ ਦਿੱਤਾ ਗਿਆ ਹੈ। ਇਸ ਪਿੱਛੇ ਪ੍ਰਬੰਧਕੀ ਕਾਰਨ ਦੱਸੇ ਜਾ ਰਹੇ ਹਨ, ਜਦੋਂ ਕਿ ਅਸਲ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਗਲਤੀ ਕਰਕੇ ਇਨ੍ਹਾਂ ਪ੍ਰੀਖਿਆਵਾਂ ਨੂੰ ਟਾਲਿਆ ਗਿਆ ਹੈ।