ਡੇਰਾ ਬਾਬਾ ਨਾਨਕ ਵਿੱਚ ਅਨੀਮੀਆ ਡੇ ਮਨਾਇਆ

10

ਡੇਰਾ ਬਾਬਾ ਨਾਨਕ/ਗੁਰਦਾਸਪੁਰ, 12 ਜਨਵਰੀ 2026 AJ DI Awaaj

Punjab Desk :  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਅਨੀਮੀਆ ਡੇ ਮਨਾਇਆ ਗਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਡੇਰਾ ਬਾਬਾ ਨਾਨਕ ਸ੍ਰੀ ਅਦਿਤਿਆ ਸ਼ਰਮਾ, ਨੇ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਬਾਲ ਵਿਕਾਸ ਵਿਭਾਗ ਦੀ ਸੀ.ਡੀ.ਪੀ.ਓ. ਸ੍ਰੀਮਤੀ ਹਰਜੀਤ ਕੌਰ ਵਾਲੀਆ ਦੀ ਅਗਵਾਈ ਹੇਠ ਕਰਵਾਇਆ ਗਿਆ।

ਸਮਾਗਮ ਦੌਰਾਨ ਮੁੱਖ ਮਹਿਮਾਨ ਸ੍ਰੀ ਅਦਿਤਿਆ ਸ਼ਰਮਾ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਵਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਦੀ ਸਿਹਤ ਵੱਲ ਵੱਧ ਤੋਂ ਵੱਧ ਧਿਆਨ ਦੇਣ। ਜੇਕਰ ਬੱਚਿਆਂ ਵਿੱਚ ਖੂਨ ਦੀ ਕਮੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਨੂੰ ਫਲ ਅਤੇ ਪੱਤੇਦਾਰ ਹਰੀਆਂ ਸਬਜ਼ੀਆਂ ਖਾਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਜਿਸ ਨਾਲ ਖੂਨ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।

ਇਸ ਮੌਕੇ ਬੋਲਦੇ ਹੋਏ ਸੀ.ਡੀ.ਪੀ.ਓ. ਸ੍ਰੀਮਤੀ ਹਰਜੀਤ ਕੌਰ ਵਾਲੀਆ ਨੇ ਕਿਹਾ ਕਿ ਅਨੀਮੀਆ ਦੀ ਸਮੱਸਿਆ ਖ਼ਾਸ ਕਰਕੇ ਔਰਤਾਂ ਅਤੇ ਛੋਟੇ ਬੱਚਿਆਂ ਵਿੱਚ ਵੱਧ ਪਾਈ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਿਮਾਰੀ ‘ਤੇ ਕਾਬੂ ਪਾਉਣ ਲਈ ਡਾਕਟਰਾਂ ਦੀ ਸਲਾਹ ਲੈਣੀ ਬਹੁਤ ਜ਼ਰੂਰੀ ਹੈ।

ਇਸ ਮੌਕੇ ਬੱਚਿਆਂ ਨੂੰ ਫਲਾਂ ਦੀਆਂ ਟੋਕਰੀਆਂ ਵੰਡੀਆਂ ਗਈਆਂ।

ਇਸ ਮੌਕੇ ਨਾਇਬ ਤਹਿਸੀਲਦਾਰ ਡੇਰਾ ਬਾਬਾ ਨਾਨਕ, ਸੁਪਰਵਾਈਜ਼ਰ ਮੰਨੀ, ਸੁਪਰਵਾਈਜ਼ਰ ਮਨਜੀਤ, ਸੁਪਰਵਾਈਜ਼ਰ ਦਵਿੰਦਰ ਅਤੇ ਆਂਗਣਵਾੜੀ ਵਰਕਰਾਂ ਰੀਤੂ, ਮਨਜਿੰਦਰ, ਨਰਿੰਦਰ, ਕੁਲਵਿੰਦਰ ਅਤੇ ਰਵਿੰਦਰ ਹਾਜ਼ਰ ਸਨ।