ਪਸ਼ੂ ਪਾਲਣ ਵਿਭਾਗ ਵੱਲੋਂ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲਿਆਂ

11

ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ 2025 AJ DI Awaaj

Punjab Desk : ਸ: ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਦੀ ਯੋਗ ਰਹਿਨੁਮਾਈ ਅਤੇ ਰਾਹੁਲ ਭੰਡਾਰੀ ਆਈ.ਏ.ਐਸ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਕਰਵਾਏ ਜਾਣਗੇ। ਜਿਸ ਵਿੱਚ ਵੱਧ ਦੁੱਧ ਦੇਣ ਵਾਲੀਆਂ ਮੱਝਾਂ, ਗਾਵਾਂ ਅਤੇ ਬੱਕਰੀਆਂ ਦੀ ਨਸਲ ਅਨੁਸਾਰ ਚੁਆਈ ਕਰਵਾਈ ਜਾਵੇਗੀ ਅਤੇ ਇਹਨਾਂ ਚੁਆਈ ਮੁਕਾਬਲਿਆਂ ਵਿੱਚ ਪਹਿਲੇ, ਦੂਜੇ, ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਪਸ਼ੂ ਪਾਲਕਾਂ ਨੂੰ ਇਨਾਮ ਦਿੱਤੇ ਜਾਣਗੇ।

ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ABIP-SS ਸਕੀਮ ਅਧੀਨ ਸਾਰੀਆਂ ਪਸ਼ੂ ਸੰਸਥਾਵਾਂ ਵਿੱਚ ਮਸਨੂਈ ਗਰਭਧਾਨ ਨਾਲ ਵੱਛੀਆਂ ਪੈਦਾ ਕਰਨ ਵਾਲੇ ਵੀਰਜ ਦੇ ਟੀਕੇ ਸਬਸਿਡੀ ’ਤੇ ਉਪਲੱਬਧ ਕਰਵਾਏ ਗਏ ਹਨ। ਇਹ ਬਹੁਤ ਹੀ ਚੰਗੀ ਨਗਲ ਦੇ ਵੱਛੀਆਂ ਵਾਲੇ ਟੀਕੇ ਹਨ। ਸਾਰੇ ਪਸ਼ੂ ਪਾਲਕ ਵੀਰਾਂ ਨੂੰ ਅਪੀਲ ਹੈ ਕਿ ਪਸ਼ੂ ਪਾਲਣ ਵਿਭਾਗ ਦੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਇਸ ਸੀਮਨ ਦਾ ਲਾਭ ਉਠਾਇਆ ਜਾਵੇ ਅਤੇ ਪਸ਼ੂਧਨ ਦਾ ਨਸਲ ਸੁਧਾਰ ਕੀਤਾ ਜਾਵੇ। ਉਹਨਾਂ ਨੇ ਇਹ ਵੀ ਦੱਸਿਆ ਕਿ ਪਸ਼ੂਆਂ ਨੂੰ ਮਾਰੂ ਬਿਮਾਰੀਆਂ ਜਿਵੇ ਕਿ ਮੂੰਹ ਖੁਰ, ਗਲਘੋਟੂ ਆਦਿ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਂਦਾ ਹੈ। ਇਸ ਲਈ ਪਸ਼ੂ ਪਾਲਕਾਂ ਨੂੰ ਅਪੀਲ ਹੈ ਕਿ ਆਪਣੇ ਨੇੜੇ ਦੀ ਪਸ਼ੂ ਸੰਸਥਾ ਨਾਲ ਤਾਲਮੇਲ ਕਰਕੇ ਆਪਣੇ ਪਸ਼ੂਆਂ ਨੂੰ ਟੀਕਾਕਰਨ ਕਰਵਾਇਆ ਜਾਵੇ ਅਤੇ ਅਪਣੇ ਪਸ਼ੂਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾਵੇ।

ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਵੱਖ-ਵੱਖ ਤੱਤਾਂ ਦੀਆਂ ਘਾਟਾਂ ਨੂੰ ਪੂਰਾ ਕਰਨ ਲਈ ਯੂਰੋਮਿਨ ਲਿਕਸ (ਪਸ਼ੂ ਚਾਟ) ਸਬਸਿਡੀ ਰੇਟਾਂ ’ਤੇ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵੀ ਪਸ਼ੂ ਪਾਲਕਾਂ ਨੂੰ ਅਪੀਲ ਹੈ ਕਿ ਆਪਣੇ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਕੇ ਇਸ ਦਾ ਲਾਭ ਉਠਾਇਆ ਜਾਵੇ।