ਸਾਲਾਨਾ ਕਨਵੋਕੇਸ਼ਨ ਤੇ ਇਨਾਮ ਵੰਡ ਸਮਾਰੋਹ 06 ਅਪ੍ਰੈਲ

35

ਮਾਨਸਾ, 30 ਮਾਰਚ 2026 AJ DI Awaaj

Punjab Desk :  ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਕਾਲਜ ਦੇ 2024-25 ਬੈਚ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਆਊਟ ਵਿਦਿਆਰਥੀਆਂ ਲਈ ਸਾਲਾਨਾ ਕਨਵੋਕੇਸ਼ਨ ਅਤੇ ਇਨਾਮ ਵੰਡ ਸਮਾਰੋਹ 06 ਅਪ੍ਰੈਲ, 2026 ਨੂੰ ਸਵੇਰੇ 08:30 ਵਜੇ ਕਾਲਜ ਦੇ ਆਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਜਯੋਤਸ਼ਨਾ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਰਿਹਰਸਲ 04 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 09 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਕਨਵੋਕੇਸ਼ਨ ਵਾਲੇ ਦਿਨ ਰਿਹਰਸਲ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਹੀ ਡਿਗਰੀਆਂ ਦਿੱਤੀਆਂ ਜਾਣਗੀਆਂ।