ਪੰਜਾਬ ਵਿੱਚ AAP ਨੂੰ ਇੱਕ ਹੋਰ ਝਟਕਾ

25
Punjab 02 Nov 2026 AJ DI Awaaj
Punjab Desk   : ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਅੰਮ੍ਰਿਤਸਰ ਉੱਤਰੀ ਤੋਂ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਲੰਬੇ ਸਮੇਂ ਤੋਂ ਆਪਣੀ ਹੀ ਪਾਰਟੀ ਅਤੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦੇ ਰਹੇ ਹਨ। ਜੂਨ 2025 ਵਿੱਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪੰਜ ਸਾਲਾਂ ਲਈ ਮੁਅੱਤਲ ਕਰ ਦਿੱਤਾ ਸੀ।

ਇਸ ਤੋਂ ਪਹਿਲਾਂ ਸਤੰਬਰ 2025 ਵਿੱਚ ਉਨ੍ਹਾਂ ਨੇ ਵਿਧਾਨ ਸਭਾ ਦੀ ਇੱਕ ਕਮੇਟੀ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਸਪੀਕਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ। ਹੁਣ ਉਨ੍ਹਾਂ ਨੇ ਵਿਧਾਇਕੀ ਛੱਡਣ ਦਾ ਫੈਸਲਾ ਲਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਨਵੰਬਰ 2026 ਨੂੰ ਵੀ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਸੀ, ਜਦੋਂ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਆਪਣੇ ਅਸਤੀਫ਼ੇ ਦੇ ਦਿੱਤੇ ਸਨ।