ਪੰਜਾਬ ਵਿੱਚ ਇਕ ਹੋਰ ਚੋਣ ਦਾ ਐਲਾਨ

30

 ਮੋਗਾ 17 Jan 2026 AJ DI Awaaj

Punjab Desk :  ਪੰਜਾਬ ਵਿੱਚ ਇਕ ਹੋਰ ਚੋਣ ਦਾ ਐਲਾਨ ਹੋ ਗਿਆ ਹੈ। ਮੋਗਾ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਤਰੀਕ ਨਿਰਧਾਰਤ ਕਰ ਦਿੱਤੀ ਗਈ ਹੈ। ਮੇਅਰ ਦੀ ਚੋਣ 19 ਜਨਵਰੀ ਨੂੰ ਕਰਵਾਈ ਜਾਵੇਗੀ।

ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਰਕਾਰ ਨੂੰ 31 ਜਨਵਰੀ ਤੋਂ ਪਹਿਲਾਂ ਮੋਗਾ ਮੇਅਰ ਦੀ ਚੋਣ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਅੱਜ ਚੋਣ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੇ 9 ਕੌਂਸਲਰਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੇਅਰ ਦੀ ਚੋਣ ਕਰਵਾਉਣ ਦੀ ਮੰਗ ਕੀਤੀ ਸੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 27 ਨਵੰਬਰ ਨੂੰ ਬਲਜੀਤ ਸਿੰਘ ਨੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਹੋਇਆ ਸੀ।