ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਮੀਨੀਆਂ ਵਾਲੀ, ਕਾਠਗੜ੍ਹ ਤੇ ਚੱਕ ਵੈਰੋਕੇ

16

ਜਲਾਲਾਬਾਦ, (ਫਾਜ਼ਿਲਕਾ), 17 ਜੁਲਾਈ 2025 AJ DI Awaaj

Punjab Desk : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੀਨੀਆਂ ਵਾਲੀ, ਕਾਠਗੜ, ਚੱਕ ਵੈਰੋਕੇ ਵਿੱਚ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ੍ਰੀ  ਜਗਦੀਪ ਕੰਬੋਜ ਗੋਲਡੀ ਮੁੱਖ ਮਹਿਮਾਨ ਵਜੋਂ ਪਹੁੰਚੇ।ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਰਿਹਾ ਹੈ ਅਤੇ ਇਸ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ ਜਿਸ ਵਿੱਚ ਸਿਰਫ਼ ਸਰਕਾਰੀ ਅਧਿਕਾਰੀਆਂ ਜਾਂ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ।
ਵਿਧਾਇਕ ਗੋਲਡੀ ਨੇ ਨਸ਼ਾ ਤਸਕਰੀ ਵਿਰੁੱਧ ਚਲ ਰਹੀਆਂ ਕਾਰਵਾਈਆਂ, ਨਸ਼ਾ ਪੀੜਤਾਂ ਲਈ ਮੁਫ਼ਤ ਇਲਾਜ ਅਤੇ ਕੌਂਸਲਿੰਗ ਸਹੂਲਤਾਂ, ਸਕੂਲਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਅਤੇ ਨਵੇਂ ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਲ ਨਾ ਜਾ ਕੇ ਆਪਣੀ ਉਰਜਾ ਰਾਜ ਦੇ ਨਿਰਮਾਣ ਵਿੱਚ ਲਗਾਉਣ।

ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਇੱਕਜੁਟ ਹੋ ਕੇ ਕੰਮ ਕਰੀਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸੰਭਵ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਨੇਕ ਕਾਰਜ ਨਾਲ ਜੋੜਣ ਲਈ ਪਿੰਡ ਪੱਧਰ ‘ਤੇ ਅਜਿਹੇ ਸਮਾਗਮ ਕਰ ਰਹੀ ਹੈ।
ਇਸ ਮੌਕੇ ਸਿਹਤ ਵਿਭਾਗ, ਪੁਲਿਸ ਅਤੇ ਇਲਾਕਾ ਪ੍ਰਸ਼ਾਸਨ ਵੱਲੋਂ ਵੀ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ, ਇਲਾਜ ਦੀਆਂ ਸਹੂਲਤਾਂ ਅਤੇ ਨਵੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਵਿੱਚ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ, ਪੰਚਾਇਤੀ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਸੁਖਮਨ ਸਿੰਘ ਸੰਧੂ ਵੀ ਹਾਜਰ ਸਨ