ਗੁਰਦਾਸਪੁਰ 16 May 2026 AJ DI Awaaj
Punjab Desk : ਗੁਰਦਾਸਪੁਰ ਵਿੱਚ ਤਾਇਨਾਤ ਐਸਡੀਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਤਰਨਤਾਰਨ ਪੁਲਿਸ ਨੇ ਹਿ*ਰਾਸਤ ਵਿੱਚ ਲਿਆ ਹੈ। ਜਾਣਕਾਰੀ ਮੁਤਾਬਕ ਪੱਟੀ ਪੁਲਿਸ ਨੇ ਅੱਜ ਸਵੇਰੇ ਕਰੀਬ 7 ਵਜੇ ਉਨ੍ਹਾਂ ਦੇ ਸਰਕਾਰੀ ਨਿਵਾਸ ਤੋਂ ਉਨ੍ਹਾਂ ਨੂੰ ਕਾਬੂ ਕੀਤਾ।
ਸੂਤਰਾਂ ਅਨੁਸਾਰ ਇਹ ਕਾਰਵਾਈ ਜੰਮੂ-ਕਸ਼ਮੀਰ–ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਗਈ ਜ਼ਮੀਨ ਵਿੱਚ ਹੋਏ ਕਥਿਤ ਗਬਨ ਮਾਮਲੇ ਨਾਲ ਜੁੜੀ ਹੋਈ ਹੈ। ਇਸ ਮਾਮਲੇ ਵਿੱਚ ਅਨੁਪ੍ਰੀਤ ਕੌਰ ਰੰਧਾਵਾ ਖ਼ਿਲਾਫ਼ ਕਰੀਬ 1 ਕਰੋੜ 63 ਲੱਖ ਰੁਪਏ ਦੇ ਗ*ਬਨ ਦਾ ਕੇਸ ਦਰਜ ਹੈ।
ਦੱਸਿਆ ਜਾ ਰਿਹਾ ਹੈ ਕਿ ਇਸੇ ਮਾਮਲੇ ਦੀ ਜਾਂਚ ਦੇ ਤਹਿਤ ਪੱਟੀ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।














