ਫਾਜ਼ਿਕਲਾ, 26 ਅਗਸਤ 2025 AJ DI Awaaj
Punjab Desk : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਜ਼ਿਲ੍ਹੇ ਵਿਚੋਂ ਲੰਘਦੀ ਕ੍ਰੀਕ ਦੇ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਹੁਸੈਨੀਵਾਲਾ ਹੈਡਵਰਕਸ ਤੋਂ 2,20,000 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਹ ਨਿਕਾਸੀ 26 ਅਗਸਤ 2025 ਨੂੰ ਦੋਪਹਿਰ ਦੋ ਵਜੇ ਦੀ ਹੈ। ਜਿਸ ਨਾਲ ਫਾਜ਼ਿਲਕਾ ਵਿਚ ਆਉਣ ਵਾਲੇ ਸਮੇਂ ਵਿਚ ਪਾਣੀ ਦਾ ਪੱਧਰ ਹੋਰ ਵਧੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤਾਇਨਾਤ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਖਾਸ ਕਰਕੇ ਬੱਚੇ, ਬਜੁਰਗਾਂ ਅਤੇ ਔਰਤਾਂ ਨੂੰ ਸੁਰੱਖਿਅਤ ਥਾਂਵਾਂ ਤੇ ਭੇਜਿਆ ਜਾਵੇ। ਪ੍ਰਸ਼ਾਸਨ ਨੇ 5 ਰਾਹਤ ਕੇਂਦਰ ਵੀ ਬਣਾਏ ਹਨ।
ਇਸੇ ਤਰਾਂ ਉਨ੍ਹਾਂ ਨੇ ਦੱਸਿਆ ਹੈ ਕਿ ਭਾਵੇਂ ਪਿੰਡਾਂ ਦੇ ਆਬਾਦੀ ਖੇਤਰ ਵਿਚ ਪਾਣੀ ਨਹੀਂ ਹੈ ਅਤੇ ਪਾਣੀ ਪਿੰਡਾਂ ਦੇ ਆਲੇ ਦੁਆਲੇ ਹੈ। ਲੋਕਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਪਾਣੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।
ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦਾ ਨੰਬਰ 01638-262153 ਹੈ। ਲੋਕ ਕਿਸੇ ਵੀ ਜਾਣਕਾਰੀ ਜਾਂ ਮਦਦ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਕਾਰਜਸ਼ੀਲ ਹਨ। ਲੋਕਾਂ ਨੂੰ ਰਾਸ਼ਨ, ਕੈਟਲ ਫੀਡ ਦੀ ਵੰਡ ਕੀਤੀ ਜਾ ਰਹੀ ਹੈ। ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਰੱਖਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਪਿੰਡਾਂ ਵਿਚ ਕਾਰਜਸ਼ੀਲ ਹਨ। ਪਾਣੀ ਦੇ ਲਗਾਤਾਰ ਨਮੂਨੇ ਲੈਕੇ ਜਾਂਚੇ ਜਾ ਰਹੇ ਹਨ ਤਾਂ ਜੋ ਪਾਣੀ ਨਾਲ ਕੋਈ ਬਿਮਾਰੀ ਫੈਲਣ ਦਾ ਡਰ ਨਾ ਰਹੇ। ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਸਾਫ ਪਾਣੀ ਦੀ ਪਹਿਚਾਣ ਅਤੇ ਉਬਾਲ ਕੇ ਪੀਣ ਲਈ ਪ੍ਰੇਰਿਤ ਕਰ ਰਹੀਆਂ ਹਨ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਪਿੰਡਾਂ ਵਿਚ ਕਾਰਜਸ਼ੀਲ ਹਨ। ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ ਸਮੇਤ ਸਾਰੇ ਅਧਿਕਾਰੀ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਪ੍ਰਭਾਵਿਤ ਪਿੰਡਾਂ ਨੂੰ ਸੈਕਟਰਾਂ ਵਿਚ ਵੰਡ ਕੇ ਰਾਹਤ ਕਾਰਜਾਂ ਦੀ ਬਾਰੀਕੀ ਨਾਲ ਨਿਗਰਾਨੀ ਲਈ ਸੈਕਟਰ ਅਫ਼ਸਰ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ
