ਸ੍ਰੀ ਮੁਕਤਸਰ ਸਾਹਿਬ, 03 ਅਗਸਤ 2026 AJ DI Awaaj
Punjab Desk : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਰਤਨਦੀਪ ਕੌਰ ਸੰਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਦੇਸ਼ ਵਿੱਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਹਿੱਤ ਦਿੱਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਹ ਅਵਾਰਡ ਉਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ ਵਿੱਚ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਅਤੇ ਕਲਾ ’ਤੇ ਪ੍ਰਭਾਵ ਪਾਇਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਬੱਚਾ, ਜੋ 18 ਸਾਲ ਤੋਂ ਘੱਟ ਉਮਰ ਦਾ ਹੈ ਇਸ ਅਵਾਰਡ ਲਈ ਯੋਗ ਹੈ। ਇਸ ਲਈ ਬੱਚੇ ਨੂੰ ਨਾਮਜ਼ਦ ਕਰਨ ਲਈ ਆਨਲਾਈਨ ਪੋਰਟਲ https://awards.gov.in ’ਤੇ ਮਿਤੀ 15 ਅਗਸਤ 2026 ਤੱਕ ਅਪਲਾਈ ਕੀਤਾ ਜਾ ਸਕਦਾ ਹੈ।



















