ਫਾਜਿਲਕਾ 27 ਮਈ 2025 AJ DI Awaaj
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਲੀਕਲ ਅਸਿਸਟੈਂਟ ਅਤੇ ਹੋਰ ਸਹਾਇਕ ਸਟਾਫ਼ ਕੰਮ ਕਰ ਰਹੇ ਹਨ।
ਅੱਜ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਵੱਲੋਂ ਡਾਕਟਰ ਹਰੀਸ਼ ਕੁਮਾਰ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਪੰਜਕੋਸੀ, ਡਾਕਟਰ ਅਸੀਮ ਕੁਮਾਰ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਝੂਮਿਆਂਵਾਲੀ ਅਤੇ ਡਾਕਟਰ ਅਨਮੋਲ ਕੰਬੋਜ਼ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਅਰਨੀਵਾਲਾ ਸ਼ੇਖ ਸ਼ੁਭਾਨ ਲਈ ਨਿਯੁਕਤੀ ਪੱਤਰ ਦਿੱਤੇ ।
ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ। ਜਿਲ੍ਹਾ ਫਾਜਿਲਕਾ ਵਿਚ ਚੱਲ ਰਹੇ 26 ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਹੁਣ ਤੱਕ ਲਗਭਗ 10,97,500 ਮਰੀਜ਼ਾਂ ਨੇ ਚੈੱਕਅੱਪ ਕਰਵਾਇਆ ਹੈ ਅਤੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਆਰੋਗਿਆ ਕੇਂਦਰ ਵਿੱਚ 81 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ 46 ਤਰ੍ਹਾਂ ਦੇ ਲੈਬ ਟੈਸਟ ਕੀਤੇ ਜਾ ਰਹੇ ਹਨ। ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ।
