58 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ

20
ਤਪਾ, 29 ਜੁਲਾਈ 2026 AJ DI Awaaj
Punjab Desk : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਆਪਣੇ ਵਾਅਦੇ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
      ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਤਪਾ ਵਿਖੇ ਹਲਕਾ ਭਦੌੜ ਦੇ ਨਵ-ਨਿਯੁਕਤ 58 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਉੱਗੋਕੇ ਨੇ ਕਿਹਾ ਕਿ ਆਂਗਨਵਾੜੀ ਵਰਕਰ ਭੈਣਾਂ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ।
ਇਸ ਮੌਕੇ ਉਹਨਾਂ ਕਿਹਾ ਗਿਆ ਕਿ ਆਂਗਣਵਾੜੀ ਵਰਕਰਾਂ ਦੀ ਜ਼ਿੰਮੇਵਾਰੀ ਬੜੀ ਅਹਿਮ ਹੈ ਜੋ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਸ਼ੁਰੂਆਤੀ ਸਿੱਖਿਆ ਦੇ ਨਾਲ-ਨਾਲ ਜੱਚਾ-ਬੱਚਾ ਦੀ ਦੇਖਭਾਲ ਵਿੱਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਦੀਆਂ ਸੇਵਾਵਾਂ ਨਾਲ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦ ਮਿਲਦੀ ਹੈ।
      ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ।