Punjab 02 Jan 2026 AJ DI Awaaj
Punjab Desk : ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੇਂ ਜਵਾਨ ਭਰਤੀ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵਧ ਰਹੀਆਂ ਸੁਰੱਖਿਆ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।
ਸਰਹੱਦੀ ਰਾਜ ਹੋਣ ਕਾਰਨ ਪੰਜਾਬ ਵਿੱਚ ਨਿਗਰਾਨੀ ਅਤੇ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸੀ ਮੱਦੇਨਜ਼ਰ ਪੁਲਿਸ ਫੋਰਸ ਵਿੱਚ ਹੋਰ ਅਹੁਦੇ ਸਿਰਜਣ ਦੀ ਮਨਜ਼ੂਰੀ ਦਿੱਤੀ ਗਈ ਹੈ, ਤਾਂ ਜੋ ਕਾਨੂੰਨ-ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਡੀਜੀਪੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ 1,600 ਅਹੁਦਿਆਂ ਲਈ ਭਰਤੀ ਪ੍ਰਕਿਰਿਆ ਪੂਰੀ ਕੀਤੀ ਗਈ ਹੈ ਅਤੇ ਨਵੇਂ ਭਰਤੀ ਹੋਏ ਜਵਾਨਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਇਸ ਫੈਸਲੇ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁਲ੍ਹਣਗੇ ਅਤੇ ਪੰਜਾਬ ਪੁਲਿਸ ਦੀ ਸਮਰੱਥਾ ਵਿੱਚ ਵੀ ਵੱਡਾ ਵਾਧਾ ਹੋਵੇਗਾ।














