ਤਰਨ ਤਾਰਨ, 23 ਫਰਵਰੀ 2026 AJ DI Awaaj
Punjab Desk : ਅੱਜ ਤਰਨ ਤਾਰਨ ਨਗਰ ਕੌਸਲ ਦਫ਼ਤਰ ਵਿਖੇ ਤਰਨ ਤਾਰਨ ਦੇ ਪੱਚੀ ਵਾਰਡਾਂ ਵਿਚ 258 ਕੱਚੇ ਮਕਾਨਾਂ ਨੁੰ ਪੱਕੇ ਕਰਨ ਲਈ ਹਲਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਵੱਲੋਂ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ।
ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਮਨੀ ਚੋਣ ਵੇਲੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਿਨ੍ਹਾਂ ਲੋਕਾਂ ਨੇ ਮਕਾਨਾਂ ਨੁੰ ਪੱਕੇ ਕਰਨ ਅਰਜ਼ੀਆਂ ਨਗਰ ਕੌਂਸਲ ਵਿਚ ਦਿੱਤੀਆਂ ਗਈਆ ਸਨ, ਉਨ੍ਹਾਂ ਨੁੰ ਚੋਣ ਜ਼ਾਬਤਾ ਖ਼ਤਮ ਹੁੰਦੇ ਹੀ ਪਹਿਲ ਦੇ ਆਧਾਰ ‘ਤੇ ਮਨਜ਼ੂਰੀ ਪੱਤਰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਉਸ ਮੁਤਾਬਿਕ ਅੱਜ 258 ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਤਹਿਤ ਢਾਈ ਲੱਖ ਰੁਪਏ ਪ੍ਰਤੀ ਘਰ ਨੂੰ ਤਿੰਨ ਕਿਸ਼ਤਾਂ ਵਿੱਚ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਅੰਦਰ ਵੱਖ-ਵੱਖ ਵਿਕਾਸ ਕਾਰਜ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵੇਲੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਗਏ ਸਨ, ਉਹ ਹੁਣ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਕੰਵਲਜੀਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਨਵਰੂਪ ਸਿੰਘ ਸੰਧਾਵਾਲੀਆ, ਸਰਬਜਿੰਦਰ ਸਿੰਘ ਭਾਰੋਵਾਲ, ਸਰਬਜੀਤ ਸਿੰਘ ਭੁੱਲਰ, ਯਾਦਵਿੰਦਰ ਸਿੰਘ ਯਾਦੂ, ਸਰਬਜੀਤ ਸਿੰਘ ਲਾਲੀ, ਸਵਿੰਦਰ ਮੱਲ੍ਹੀ, ਬਲਜਿੰਦਰ ਸਿੰਘ, ਅੰਜੂ ਵਰਮਾ, ਤਿਲਕ ਰਾਜ ਅਤੇ ਹੋਰ ਹਾਜ਼ਰ ਸਨ।














