ਸ੍ਰੀ ਮੁਕਤਸਰ ਸਾਹਿਬ, 13 ਜੂਨ 2026 AJ DI Awaaj
Punjab Desk : ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਵਿਸ਼ਵ ਸਾਈਕਲ ਦਿਵਸ ਸਬੰਧੀ ਸਰਕਾਰੀ ਕਾਲਜ, ਸ੍ਰੀ ਮੁਕਤਸਰ ਸਾਹਿਬ ਨੇੜੇ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ ਦੀਆਂ ਮਹਿਲਾ ਸਾਈਕਲ ਸਵਾਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਮਕਸਦ ਮਹਿਲਾਵਾਂ ਵਿੱਚ ਸਾਈਕਲਿੰਗ ਪ੍ਰਤੀ ਰੁਝਾਨ ਵਧਾਉਣਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਸੀ।
ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਸਬ ਜੂਨੀਅਰ ਵਰਗ ਵਿੱਚ ਚਸ਼ਮੀਤ ਕੌਰ ਨੇ ਤੀਜਾ, ਰਾਜਵੀਰ ਕੌਰ ਨੇ ਦੂਜਾ ਅਤੇ ਨਵਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਜੂਨੀਅਰ ਵਰਗ ਵਿੱਚ ਨੀਰਜ ਰਾਣੀ ਨੇ ਤੀਜਾ, ਨਮਸਤਿਕਾ ਨੇ ਦੂਜਾ ਅਤੇ ਰੁਪਿੰਦਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਅਲੀਟ ਵਰਗ ਵਿੱਚ ਪ੍ਰਿੰਸਦੀਪ ਨੇ ਤੀਜਾ, ਕੰਚਨ ਨੇ ਦੂਜਾ ਅਤੇ ਜਸਕਰਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਧਿਆਨ ਖਿੱਚਿਆ।
ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਸ੍ਰ. ਜਗਦੀਪ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿੱਚ ਸਾਈਕਲਿੰਗ ਖੇਡ ਨੂੰ ਉਤਸ਼ਾਹਿਤ ਕਰਨ ਲਈ ਐਸੋਸੀਏਸ਼ਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ “ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਵਰਗੇ ਪ੍ਰੋਗਰਾਮ ਮਹਿਲਾ ਖਿਡਾਰੀਆਂ ਨੂੰ ਅੱਗੇ ਆਉਣ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾਉਣ ਲਈ ਇੱਕ ਵਧੀਆ ਮੰਚ ਪ੍ਰਦਾਨ ਕਰਦੇ ਹਨ। ਸਾਡਾ ਉਦੇਸ਼ ਹੈ ਕਿ ਪੰਜਾਬ ਦੀਆਂ ਵੱਧ ਤੋਂ ਵੱਧ ਲੜਕੀਆਂ ਖੇਡਾਂ ਨਾਲ ਜੁੜਨ ਅਤੇ ਆਪਣਾ ਭਵਿੱਖ ਰੌਸ਼ਨ ਕਰਨ।”
ਉਨ੍ਹਾਂ ਕਿਹਾ ਕਿ ਸਾਈਕਲਿੰਗ ਸਿਰਫ਼ ਇੱਕ ਖੇਡ ਹੀ ਨਹੀਂ, ਸਗੋਂ ਸਿਹਤਮੰਦ ਜੀਵਨ ਅਤੇ ਵਾਤਾਵਰਨ ਦੀ ਸੰਭਾਲ ਲਈ ਵੀ ਬਹੁਤ ਮਹੱਤਵਪੂਰਨ ਹੈ। ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਬੀ.ਐੱਸ. ਸੂਦਨ,ਖਜ਼ਾਨਚੀ, ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ, ਨੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ਼੍ਰੀ ਪੰਕਜ ਸਿੰਘ, ਚੇਅਰਮੈਨ ਸ੍ਰ. ਓਂਕਾਰ ਸਿੰਘ, ਸਕੱਤਰ ਜਨਰਲ ਸ੍ਰ. ਮਨਿੰਦਰਪਾਲ ਸਿੰਘ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਅਤੇ ਜਨਰਲ ਸਕੱਤਰ ਸ਼੍ਰੀ ਜਗਦੀਪ ਸਿੰਘ ਦਾ ਇਹ ਮਹੱਤਵਪੂਰਨ ਈਵੈਂਟ ਪੰਜਾਬ ਨੂੰ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਉਪਿੰਦਰ ਦਿਓਲ, ਬੀ.ਐੱਸ.ਬਰਾੜ, ਬਿਕਰਮ ਸਿੰਘ ਬਰਾੜ (ਸੇਵਾ ਮੁਕਤ ਪੀ.ਸੀ.ਐਸ. ਅਧਿਕਾਰੀ), ਨਵਦੀਪ ਸਿੰਘ ਬਰਾੜ, ਰਮਨਦੀਪ ਸਿੰਘ ਐਮ.ਸੀ., ਭੁਪਿੰਦਰ ਕੁਮਾਰ (ਪੀ.ਸੀ.ਪੀ., ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ), ਗੁਰਮੀਤ ਸਿੰਘ ਹਾਕੀ ਕੋਚ, ਸੋਨੀ ਰਾਮ ਹਾਕੀ ਕੋਚ, ਮੈਡਮ ਦੀਪੀ, ਮੈਡਮ ਰਮਨਦੀਪ ਕੌਰ, ਮੈਡਮ ਨੀਤੀ, ਹਾਕੀ ਕੋਚ ਜਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।
ਸਮਾਗਮ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਖੇਡ ਸਮਾਗਮ ਲਗਾਤਾਰ ਕਰਵਾਉਣ ਦਾ ਭਰੋਸਾ ਦਿੱਤਾ ਗਿਆ।














