ਅਸ਼ੋਕ ਵਾਹੀ ਸਰਬਸੰਮਤੀ ਨਾਲ ਰੂਪਨਗਰ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ।

15

1November 2025 Aj Di Awaaj

Punjab Desk ਕੌਂਸਲਰ ਅਸ਼ੋਕ ਵਾਹੀ ਨੂੰ ਸਰਬਸੰਮਤੀ ਨਾਲ ਰੂਪਨਗਰ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ ਹੈ। ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਸੀਨੀਅਰ ਉਪ ਪ੍ਰਧਾਨ ਅਤੇ ਨੀਰੂ ਗੁਪਤਾ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਪ੍ਰਧਾਨ ਅਹੁਦੇ ਲਈ ਕੌਂਸਲਰ ਅਮਰਿੰਦਰ ਸਿੰਘ ਰੀਹਲ ਨੇ ਅਸ਼ੋਕ ਵਾਹੀ ਦਾ ਨਾਮ ਪ੍ਰਸਤਾਵਿਤ ਕੀਤਾ, ਜਿਸਦਾ ਸਮਰਥਨ ਕੌਂਸਲਰ ਨੀਲਮ ਰਾਣੀ ਨੇ ਕੀਤਾ। ਇਸ ਤੋਂ ਪਹਿਲਾਂ ਕੌਂਸਲਰਾਂ ਵੱਲੋਂ ਅਵਿਸ਼ਵਾਸ ਪ੍ਰਸਤਾਵ ਪਾਸ ਕੀਤੇ ਜਾਣ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਤਤਕਾਲੀ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ।