Amritsar 21 Sep 2026 AJ DI Awaaj
Punjab Desk : ਪੰਜਾਬ ਪੁਲਿਸ ਦੇ ਏਐਸਆਈ ਹਰਜੀਤ ਸਿੰਘ ਦੀ ਹੱ*ਤਿਆ ਦੇ ਮਾਮਲੇ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾ*ਰੇ ਗਏ ਮੁਲਜ਼ਮ ਦੀਪਕ ਸਿੰਘ ਨੂੰ ਲੈ ਕੇ ਉਸਦੇ ਪਰਿਵਾਰ ਨੇ ਕਈ ਅਹਿਮ ਖੁਲਾਸੇ ਕੀਤੇ ਹਨ। ਪਰਿਵਾਰ ਮੁਤਾਬਕ ਦੀਪਕ ਨ*ਸ਼ੇ ਦਾ ਆਦੀ ਹੋ ਗਿਆ ਸੀ, ਜਿਸ ਕਾਰਨ ਘਰ ਦੀ ਆਰਥਿਕ ਹਾਲਤ ਲਗਾਤਾਰ ਖਰਾਬ ਹੁੰਦੀ ਗਈ। ਹਾਲਾਤ ਇੰਨੇ ਵਿਗੜ ਗਏ ਕਿ ਪਰਿਵਾਰ ਨੂੰ ਆਪਣਾ ਘਰ ਸਾਢੇ ਤਿੰਨ ਲੱਖ ਰੁਪਏ ਵਿੱਚ ਗਿਰਵੀ ਰੱਖਣਾ ਪਿਆ।
ਦੀਪਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੀਪਕ ਪਹਿਲਾਂ ਕੰਮ ਕਰਦਾ ਸੀ, ਪਰ ਗਲਤ ਸੰਗਤ ਵਿੱਚ ਪੈਣ ਤੋਂ ਬਾਅਦ ਉਹ ਨ*ਸ਼ੇ ਦੀ ਲਤ ਦਾ ਸ਼ਿਕਾਰ ਹੋ ਗਿਆ। ਪਿਤਾ ਅਨੁਸਾਰ, ਪਿਛਲੇ ਸਾਲ 27 ਸਤੰਬਰ ਨੂੰ ਦੀਪਕ ਜੇਲ੍ਹ ਗਿਆ ਸੀ ਅਤੇ ਕਰੀਬ ਸੱਤ ਮਹੀਨੇ ਬਾਅਦ ਜ਼ਮਾਨਤ ’ਤੇ ਬਾਹਰ ਆਇਆ। ਜ਼ਮਾਨਤ ਤੋਂ ਬਾਅਦ ਵੀ ਉਸਦੀ ਨ*ਸ਼ੇ ਦੀ ਆਦਤ ਨਹੀਂ ਛੁੱਟੀ।
ਪਾਕਿਸਤਾਨ ਬੈਠੇ ਅੱ*ਤਵਾਦੀ ਦੇ ਸੰਪਰਕ ਵਿੱਚ ਆਉਣ ਦਾ ਦਾਅਵਾ
ਪੁਲਿਸ ਮੁਤਾਬਕ ਦੀਪਕ ਸਿੰਘ ਪਾਕਿਸਤਾਨ ਵਿੱਚ ਬੈਠੇ ਇੱਕ ਅੱ*ਤਵਾਦੀ ਦੇ ਸੰਪਰਕ ਵਿੱਚ ਸੀ। ਪੁਲਿਸ ਦਾ ਦਾਅਵਾ ਹੈ ਕਿ ਦੀਪਕ ਅਤੇ ਉਸਦਾ ਇੱਕ ਹੋਰ ਸਾਥੀ ਫੋਨ ਰਾਹੀਂ ਪਾਕਿਸਤਾਨ ਬੈਠੇ ਅੱ*ਤਵਾਦੀ ਨਾਲ ਲਗਾਤਾਰ ਸੰਪਰਕ ਵਿੱਚ ਸਨ।
ਏਐਸਆਈ ਹਰਜੀਤ ਸਿੰਘ ਦੀ ਹੱ*ਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਸ਼ਨੀਵਾਰ ਰਾਤ ਮੁਕਾਬਲੇ ਦੌਰਾਨ ਦੀਪਕ ਸਿੰਘ ਨੂੰ ਮਾ*ਰ ਦਿੱਤਾ, ਜਦਕਿ ਉਸਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਨੁਸਾਰ ਫਰਾਰ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਉਸਦੀ ਗ੍ਰਿ*ਫ਼ਤਾਰੀ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇਣ ਦਾ ਦਾਅਵਾ
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਆਪਣੇ ਨੈੱਟਵਰਕ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਮੁਤਾਬਕ ਨੌਜਵਾਨਾਂ ਨੂੰ ਪੁਲਿਸ ਮੁਲਾਜ਼ਮਾਂ ’ਤੇ ਹ*ਮਲੇ ਕਰਨ ਅਤੇ ਇਸ ਦੀ ਵੀਡੀਓ ਬਣਾਉਣ ਲਈ ਉਕਸਾਇਆ ਜਾਂਦਾ ਹੈ।
ਪੁਲਿਸ ਅਨੁਸਾਰ, ਇਸ ਦੇ ਬਦਲੇ ਨੌਜਵਾਨਾਂ ਨੂੰ ਨ*ਸ਼ੀਲੇ ਪਦਾਰਥਾਂ ਅਤੇ ਹ*ਥਿਆਰਾਂ ਦੀਆਂ ਖੇਪਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਨ੍ਹਾਂ ਦੀ ਅੱਗੇ ਸਪਲਾਈ ਕਰਨ ਦੇ ਬਦਲੇ ਲੱਖਾਂ ਰੁਪਏ ਹਵਾਲਾ ਰਾਹੀਂ ਮਿਲਣ ਦਾ ਵੀ ਪੁਲਿਸ ਨੇ ਦਾਅਵਾ ਕੀਤਾ ਹੈ।
ਇਕੱਲੇ ਆਉਣ-ਜਾਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਣਾਉਂਦੇ ਸਨ ਨਿ*ਸ਼ਾਨਾ
ਪੁਲਿਸ ਕਮਿਸ਼ਨਰ ਮੁਤਾਬਕ ਅੱ*ਤਵਾਦੀ ਨੈੱਟਵਰਕ ਦਾ ਨਿਸ਼ਾਨਾ ਪੁਲਿਸ ਮੁਲਾਜ਼ਮ ਹਨ। ਦਾਅਵਾ ਕੀਤਾ ਗਿਆ ਹੈ ਕਿ ਖਾਸ ਤੌਰ ’ਤੇ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿ*ਸ਼ਾਨਾ ਬਣਾਇਆ ਜਾਂਦਾ ਹੈ, ਜੋ ਇਕੱਲੇ ਆਉਂਦੇ-ਜਾਂਦੇ ਹਨ।
ਪੁਲਿਸ ਮੁਤਾਬਕ ਦੀਪਕ ਸਿੰਘ ਅਮ੍ਰਿਤਸਰ ਜ਼ਿਲ੍ਹੇ ਵਿੱਚ ਹੋਰ ਵਾ*ਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ। ਉਸਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ, ਜਿਸ ਤੋਂ ਪੁਲਿਸ ਨੂੰ ਮਾਮਲੇ ਨਾਲ ਸਬੰਧਤ ਕਈ ਅਹਿਮ ਜਾਣਕਾਰੀਆਂ ਮਿਲਣ ਦੀ ਗੱਲ ਕਹੀ ਗਈ ਹੈ।
ਪੁਲਿਸ ਨੇ ਇਹ ਵੀ ਕਿਹਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਅੱ*ਤਵਾ*ਦੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਵਾ*ਰਦਾਤਾਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਮੁਤਾਬਕ ਇਸ ਮਾਮਲੇ ਦਾ ਪਹਿਲਾਂ ਹੋਈਆਂ ਦੋ ਹੋਰ ਵਾ*ਰਦਾਤਾਂ ਨਾਲ ਕੋਈ ਸਬੰਧ ਨਹੀਂ ਹੈ।



















