21 ਅਗਸਤ ਪੰਜਾਬ ਬੰਦ: ਸਕੂਲਾਂ ਨੂੰ ਲੈ ਕੇ ਤਾਜ਼ਾ ਅਪਡੇਟ

27

ਪੰਜਾਬ 20 Aug 2026 AJ DI Awaaj

Punjab Desk :  ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਮਾਰਚ ਕਰ ਰਹੀ ਸੰਗਤ ’ਤੇ ਅਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਵਰਤਣ ਦੇ ਵਿਰੋਧ ਵਿੱਚ ਇਹ ਬੰਦ ਸੱਦਿਆ ਹੈ।

ਮੋਰਚੇ ਦੇ ਕਨਵੀਨਰ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ। ਉਨ੍ਹਾਂ ਮੁਤਾਬਕ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਵੱਖ-ਵੱਖ ਸਮਾਜਿਕ, ਧਾਰਮਿਕ, ਪੰਥਕ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਵੀ ਬੰਦ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ।

ਇਸ ਦੌਰਾਨ ਸਕੂਲਾਂ ਨੂੰ ਲੈ ਕੇ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਭੰਬਲਭੂਸਾ ਬਣਿਆ ਹੋਇਆ ਹੈ। ਫਿਲਹਾਲ ਪੰਜਾਬ ਸਰਕਾਰ ਵੱਲੋਂ 21 ਅਗਸਤ ਨੂੰ ਸਾਰੇ ਸਕੂਲ ਬੰਦ ਰੱਖਣ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਕੁਝ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ ’ਤੇ ਸੁਰੱਖਿਆ ਅਤੇ ਆਵਾਜਾਈ ਦੀ ਸਥਿਤੀ ਨੂੰ ਦੇਖਦਿਆਂ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਇਸ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਆਪਣੇ ਸਕੂਲ ਵੱਲੋਂ ਜਾਰੀ ਕੀਤੇ ਜਾਣ ਵਾਲੇ ਅਧਿਕਾਰਤ ਨੋਟਿਸ ਜਾਂ ਮੈਸੇਜ ਨੂੰ ਹੀ ਅੰਤਿਮ ਮੰਨਣ ਦੀ ਸਲਾਹ ਦਿੱਤੀ ਜਾਂਦੀ ਹੈ।