Aj Di Awaaj
ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ
ਅਮਰਗੜ੍ਹ/ਮਾਲੇਰਕੋਟਲਾ 04 ਅਗਸਤ 2025 AJ DI Awaajਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ।ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ।ਚੇਅਰਮੈਨ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਅਧਿਕਾਰੀ ਜਾਂ ਕਰਮਚਾਰੀ ਕਣਕ ਦੀ ਸੰਭਾਲ ਵਿੱਚ ਲਾਪਰਵਾਹੀ ਕਰਦੇ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਡਾ. ਸਿੰਘ ਨੇ ਕਿਹਾ ਕਿ ਇਹ ਸਿਰਫ ਇਕ ਦੌਰਾ ਨਹੀਂ ਸੀ, ਸਗੋਂ ਇੱਕ ਸੰਕਲਪ ਸੀ–ਕਣਕ ਦੀ ਹਰ ਬੋਰੀ ਸੁਰੱਖਿਅਤ ਰਹੇ, ਕਿਸਾਨ ਦੀ ਮਿਹਨਤ ਖਰਾਬ ਨਾ ਜਾਵੇ ਅਤੇ ਅਨਾਜ ਦਾ ਦਾਣਾ ਲੋੜਵੰਦ ਤੱਕ ਸੁਰੱਖਿਅਤ ਪੁੱਜੇ ਅਤੇ ਹਰ ਸੰਭਾਵੀ ਚੁਣੌਤੀ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲੱਭਿਆ ਜਾਵੇ।ਡਾ. ਤੇਜਪਾਲ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਅਜਿਹੀ ਸਥਿਤੀ ਵੇਖਣ ਨੂੰ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਦਾ ਸਰਵੇਖਣ
ਮਾਨਸਾ, 04 ਅਗਸਤ 2025 AJ DI Awaaj
Punjab Desk : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੇਤੀਬਾੜੀ...
ਡੀ.ਐਲ.ਐਡ ਦੇ ਵਿਦਿਆਰਥੀਆਂ ਦੀ ਦੋ ਰੋਜ਼ਾ ਟ੍ਰੇਨਿੰਗ
ਬਰਨਾਲਾ, 4 ਅਗਸਤ 2025 AJ DI AwaajPunjab Desk : ਐਸਸੀਈਆਰਟੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿੱਚ ਐਲੀਮੈਂਟਰੀ...
ਭਾਰਤ ਦੇ ਰਾਸ਼ਟਰੀ ਚਿੰਨ੍ਹ ਦੀ ਅਣਅਧਿਕਾਰਤ ਵਰਤੋਂ ਗੈਰਕਾਨੂੰਨੀ
ਫਾਜ਼ਿਲਕਾ, 4 ਅਗਸਤ 2025 AJ DI AwaajPunjab Desk : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਪੱਤਰ ਦੀਆਂ ਹਦਾਇਤਾਂ ਜੋ ਕਿ ਕਰਨਾਟਕਰ ਹਾਈਕੋਰਟ ਦੇ ਹੁਕਮਾਂ...
ਸੂਬਾ ਸਰਕਾਰ ਨੇ ਕਿਸਾਨਾਂ ਤੋਂ 2123 ਕੁਇੰਟਲ ਕਣਕ ਖਰੀਦੀ
ਸ਼ਿਮਲਾ 4 ਅਗਸਤ, 2025 AJ DI AwaajHimachal Desk : ਸੂਬਾ ਸਰਕਾਰ ਨੇ ਕਿਸਾਨਾਂ ਤੋਂ 2123 ਕੁਇੰਟਲ ਕਣਕ ਖਰੀਦੀ, ਕਿਸਾਨਾਂ ਦੇ ਖਾਤਿਆਂ ਵਿੱਚ 1.31 ਕਰੋੜ...
ਪ੍ਰੈਸ ਕੌਂਸਲ ਨਾਂਅ ਦੀ ਅਣਅਧਿਕਾਰਤ ਵਰਤੋਂ ਤੇ ਰੋਕ
ਫਾਜ਼ਿਲਕਾ, 4 ਅਗਸਤ 2025 AJ DI Awaaj
Punjab Desk : ਪ੍ਰੈਸ ਕੌਂਸਲ ਆਫ ਇੰਡੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੋਈ ਵੀ ਅਦਾਰਾ, ਸੰਸਥਾ ਆਦਿ ਪ੍ਰੈਸ ਕੌਂਸਲ...
ਆਰਮੀ ਭਰਤੀ ਰੈਲੀ ਸਬੰਧੀ ਏ.ਡੀ.ਸੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 04 ਅਗਸਤ 2025 Aj DI Awaaj
Punjab Desk : ਆਰਮੀ ਭਰਤੀ ਰੈਲੀ 17 ਅਗਸਤ 2025 ਤੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹੋਣੀ ਹੈ।...
ਸੀਵਰੇਜ਼ ਸਫਾਈ ਲਈ 10,000 ਲੀਟਰ ਸਮਰੱਥਾ ਵਾਲੀਆਂ ਦੋ ਸੁਪਰ ਸੱਕਰ ਮਸ਼ੀਨਾਂ ਦੀ ਸ਼ੁਰੂਆਤ
ਬਟਾਲਾ, 4 ਅਗਸਤ 2025 AJ DI Awaaj
Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਭਾਵੇਂ ਤਿੰਨ ਦਿਨਾਂ...
ਆਗਾਮੀ ਵਿਆਹ ਪੁਰਬ ਦੇ ਸਬੰਧ ਵਿੱਚ ਫਾਇਰ ਬ੍ਰਿਗੇਡ ਸਟੇਸ਼ਨ ਬਟਾਲਾ ਵਿਖੇ ਹੋਈ ਮੀਟਿੰਗ
ਬਟਾਲਾ, 4 ਅਗਸਤ 2025 Aj DI Awaaj
Punjab Desk : ਸੰਸਾਰ ਭਰ ਵਿਚ ਪ੍ਰਸਿੱਧ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ (ਸਲਾਨਾ ਜੌੜ ਮੇਲਾ)...
ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ
ਸ੍ਰੀ ਹਰਗੋਬਿੰਦਪੁਰ ਸਾਹਿਬ/ ਬਟਾਲਾ, 4 ਅਗਸਤ 2025 AJ DI Awaaj
Punjab Desk : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ...



















