ਮਾਨਸਾ/ ਬੁਢਲਾਡਾ, 8 ਅਕਤੂਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਖੁਸ਼ਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਹਬ ਸਟਾਫ ਮਾਨਸਾ ਵੱਲੋਂ ਬਲਾਕ ਬੁਢਲਾਡਾ ਦੇ ਪਿੰਡ ਸੈਦੇਵਾਲਾ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ।
ਇਸ ਮੌਕੇ ਕੁਲਵਿੰਦਰ ਸਿੰਘ ਕੁਆਡੀਨੇਟਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਬਾਰੇ ਹਾਜ਼ਰੀਨ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਸ਼ਸ਼ਕਤੀਕਰਨ ਬਾਰੇ ਦੱਸਿਆ। ਇਸ ਤੋਂ ਇਲਾਵਾ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਕੀਮਾ ਸਪਾਂਸਰਸ਼ਿਪ ਤੇ ਫੋਸਟਰ ਕੇਅਰ ਬਾਰੇ ਦੱਸਿਆ ਤੇ ਹੋਰ ਵਿਭਾਗ ਤੋਂ ਬੱਚਿਆਂ ਨੂੰ ਮਿਲਣ ਵਾਲੀਆ ਸਹੂਲਤਾਂ ਤੋਂ ਜਾਣੂੰ ਕਰਵਾਇਆ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।
ਉਨ੍ਹਾਂ ਜਿਨਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098’ਤੇ ਸੂਚਨਾ ਦਿੱਤੀ ਜਾ ਸਕਦੀ ਹੈ।
ਮੈਡਮ ਸਰਬਜੀਤ ਕੌਰ ਵਲੋਂ (OSC) ਵਨ ਸਟਾਪ ਸੈਂਟਰ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਹੈਲਪਲਾਈਨ ਨੰਬਰ 181 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਕਸੁਅਲ ਹਰਾਸਮੈਂਟ ਐਕਟ 2013 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਕੈਂਪ ਵਿੱਚ ਬਲਾਕ ਬੁਢਲਾਡਾ ਤੋਂ ਸਰਕਲ ਕੁਲਾਨਾ ਦੇ ਸੁਪਰਵਾਈਜ਼ਰ ਮੈਡਮ ਵੀਨਾ ਰਾਣੀ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਲਾਭਪਾਤਰੀ ਹਾਜ਼ਰ ਸਨ।
