ਬੱਚਿਆਂ ਅਤੇ ਔਰਤਾਂ ਨਾਲ ਸਬੰਧਤ ਸੇਵਵਾਂ ਬਾਰੇ ਜਾਗਰੂਕਤਾ ਕੈਂਪ

39

ਮਾਨਸਾ, 25 ਸਤੰਬਰ 2025 Aj DI Awaaj

Punjab Desk :  ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸਵੀਰ ਕੌਰ ਦੀ ਯੋਗ ਅਗਵਾਈ ਹੇਠ ਸ਼ਪੈਸਲ ਅਵੇਅਰਨੈਂਸ ਕੈਂਪ ਅੰਡਰ ਸੰਕਲਪ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ, ਸਕੂਲ ਬੁਢਲਾਡਾ ਵਿਖੇ ਲਗਾਇਆ ਗਿਆ ਜਿੱਥੇ ਬੱਚਿਆਂ ਅਤੇ ਔਰਤਾਂ ਨਾਲ ਸਬੰਧਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

        ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਤੋ ਜ਼ਿਲ੍ਹਾ ਕੋਆਰਡੀਨੇਟਰ ਕੁਲਵਿੰਦਰ ਸਿੰਘ, ਸਰਬਜੀਤ ਕੌਰ (ਵਿਤੀ ਸ਼ਾਖਰਤਾ) ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਬਾਰੇ ਜਾਗਰੂਕ ਕੀਤਾ ਕੀਤਾ ਗਿਆ। ਬਾਲ ਸੁਰੱਖਿਆ ਯੂਨਿਟ ਤੋਂ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਵੱਲੋਂ ਬਾਲ ਭੀਖਿਆ, ਬਾਲ ਵਿਆਹ ਅਤੇ ਸਪੋਂਸ਼ਰਸ਼ਿਪ ਸਕੀਮ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਵਨ ਸਟਾਪ ਸੈਂਟਰ (ਸਖੀ) ਤੋਂ ਮਨਪ੍ਰੀਤ ਕੌਰ ਕੇਸ ਵਰਕਰ ਸ੍ਰੀਮਤੀ ਜਸਪ੍ਰੀਤ ਕੌਰ ਕੌਂਸਲਰ ਵੱਲੋਂ ਵਨ ਸਟਾਪ ਸੈਂਟਰ (ਸਖੀ) ਦੀਆ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਇੱਕੋ ਛੱਤ ਥੱਲੇ ਦਿੱਤੀਆ ਜਾਣ ਵਾਲੀਆਂ ਸਹੂਲਤਾ ਜਿਵੇਂ ਸਾਈਕੋ ਸੋਸ਼ਲ ਕਾਊਂਸਲਿੰਗ, ਮੁਫਤ ਕਾਨੂੰਨੀ ਸਹਾਇਤਾ, ਪੁਲਸ ਸਹਾਇਤਾ, ਮੈਡੀਕਲ ਸਹਾਇਤਾ, ਅਸਥਾਈ ਸ਼ੈਲਟਰ ਆਦਿ ਬਾਰੇ ਦੱਸਿਆ ਗਿਆ

         ਇਸ ਮੌਕੇ ਕਾਲਜ ਵਿਦਿਆਰਥੀ ਅਤੇ ਸਟਾਫ ਮੌਜੂਦ ਸਨ।