ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ

60
oplus_136314880

ਮਾਨਸਾ, 02 ਦਸੰਬਰ 2025 AJ DI Awaaj

Punjab Desk :   ਕ੍ਰਿਸ਼ੀ ਵਿਗਿਆਨ ਕੇਂਦਰਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਮਾਤਾ ਸੀਤੋ ਦੇਵੀ ਕਾਲਜ ਆਫ਼ ਐਜੂਕੇਸ਼ਨਕੋਟ ਧਰਮੂ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।

        ਪ੍ਰੋਗਰਾਮ ਦੀ ਸ਼ੁਰੂਆਤ ਵਿਚ ਐਸੋਸੀਏਟ ਡਾਇਰੈਕਟਰਡਾਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵਧ ਜਾਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ।

        ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ)ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ ਸੁਪਰਸੀਡਰਹੈਪੀ ਸੀਡਰ ਅਤੇ ਸਮਾਰਟ ਸੀਡਰ ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।

        ਅਖੀਰ ਵਿੱਚ ਸਹਾਇਕ ਪ੍ਰੋਫੈਸਰਪਸ਼ੂ ਵਿਗਿਆਨ ਡਾ. ਅਜੈ ਸਿੰਘ ਨੇ ਬੱਚਿਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਪ੍ਰੋਗਰਾਮ ਵਿੱਚ ਵੱਖ ਵੱਖ ਮਾਹਿਰਾਂ ਵੱਲੋਂ ਦੱਸੇ ਨੁਕਤੇ ਆਪਣੇ ਮਾਪਿਆਂ ਨਾਲ ਸਾਂਝੇ ਕਰਨ ਬਾਰੇ ਵੀ ਪ੍ਰੇਰਿਆ। ਕੈਂਪ ਦੌਰਾਨ ਕਰਵਾਏ ਲੇਖਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।