ਵਹੀਕਲਾਂ ਦੀ ਓਵਰਲੋਡਿਗ ਨਾ ਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

51

ਫ਼ਰੀਦਕੋਟ 27 ਜਨਵਰੀ,2025: Fact Recorder

ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ  ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਫਰੀਦਕੋਟ ਵੱਲੋ ਬਾਬਾ ਫਰੀਦ ਮਿੰਨੀ ਟਰੱਕ ਯੂਨੀਅਨ ਫਰੀਦਕੋਟ ਵਿਖੇ ਵਹੀਕਲਾਂ ਦੀ ਓਵਰਲੋਡਿਗ ਨਾ ਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ।

ਇਸ ਮੌਕੇ ਜਾਣਕਾਰੀ ਦਿੰਦਿਆ ਜਿਲਾ ਟ੍ਰੈਫਿਕ ਇੰਚਾਰਜ ਵਕੀਲ ਸਿੰਘ ਨੇ ਟਰਾਂਸਪੋਟਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਵਹੀਕਲਾਂ ਖਾਸ ਕਰਕੇ ਟਰੱਕਾਂ ਅਤੇ ਟਰੈਕਟਰ ਟਰਾਲੀਆਂ ਨੂੰ ਓਵਰਲੋਡ ਨਾ ਕੀਤਾ ਜਾਵੇ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋ ਸਕੇ ਤੇ ਰੋਡ ਸੇਫਟੀ ਸਬੰਧੀ ਨਿਯਮਾ ਦੀ ਪਾਲਣਾ ਕੀਤੀ ਜਾ ਸਕੇ ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਲੈ ਕੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨਾ ਮਨਾਉਣ ਦਾ ਮੰਤਵ ਸੜਕਾਂ ਤੇ ਚਲਣ ਵਾਲੇ ਰਾਹਗੀਰਾਂ ਨੂੰ ਹਰ ਪੱਖੋਂ ਸੁਰੱਖਿਅਤ ਮਹਿਸੂਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਹੀਕਲ ਨੂੰ ਓਵਰਲੋਡ ਕਰਨ ਕਰਕੇ ਪਿਛੇ ਵਾਲੇ ਨੂੰ ਸਹੀ ਦਿਖਾਈ ਨਾ ਦੇਣ ਕਰਕੇ ਕਈ ਵਾਰ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਵਾਹਨ ਚਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਤ ਲੋਡ ਅਨੁਸਾਰ ਹੀ ਵਹੀਕਲਾਂ ਨੂੰ ਹੀ ਭਰਿਆ ਜਾਵੇ।

ਇਸ ਮੌਕੇ ਟਰਾਂਸਪੋਰਟ ਵਿਭਾਗ ਵੱਲੋ ਗੁਰਪ੍ਰੀਤ ਸਿੰਘ ਖਹਿਰਾ, ਲਵਜਿੰਦਰ ਸਿੰਘ, ਪੁਲਿਸ ਵਿਭਾਗ ਵੱਲੋ ਏਐਸਆਈ ਕੁਲਵੰਤ ਸਿੰਘ, ਸੁਖਮੰਦਰ ਸਿੰਘ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਫਰੀਦਕੋਟ ਵੱਲੋ ਸੂਰਤ ਸਿੰਘ ਖਾਲਸਾ ਵਾਇਸ ਪ੍ਰੈਜੀਡੈਟ ਹਾਜਰ ਸਨ ।