ਸੜਕ ਸੁਰੱਖਿਆ ਮਹੀਨੇ ਤਹਿਤ ਜਾਗਰੂਕਤਾ ਮੁਹਿੰਮ ਜਾਰੀ

33
ਬਰਨਾਲਾ, 31 ਜਨਵਰੀ 2026 AJ DI Awaaj
Punjab Desk :  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਰ.ਟੀ.ਓ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਮਨਾਏ ਜਾ ਰਹੇ ‘ਸੜਕ ਸੁਰੱਖਿਆ ਮਹੀਨੇ’ ਦੌਰਾਨ ਸੜਕੀ ਹਾਦਸਿਆਂ ਨੂੰ ਘਟਾਉਣ ਦੇ ਮਕਸਦ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।
  ਇਸ ਮੁਹਿੰਮ ਸਬੰਧੀ ਸ੍ਰੀ ਅਟਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਟੀਮ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ, ਭੀੜ-ਭੜੱਕੇ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਗਿਆ ਅਤੇ ਵਾਹਨ ਚਾਲਕਾਂ ਨੂੰ ਰੋਕ ਕੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।
 ਇਸ ਮੌਕੇ ਉਨ੍ਹਾਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ ਅਤੇ ਕਾਰ ਚਾਲਕਾਂ ਨੂੰ ਸੀਟ ਬੈਲਟ ਲਗਾਉਣ ਦੀ ਹਦਾਇਤ ਕੀਤੀ।
 ਉਨ੍ਹਾਂ ਵਾਹਨ ਚਾਲਕਾਂ ਨੂੰ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਵਾਹਨਾਂ ‘ਤੇ ਰਿਫ਼ਲੈਕਟਰ ਲਗਾਉਣ ਅਤੇ ਧੁੰਦ ਦੌਰਾਨ ਲਾਈਟਾਂ ਜਗਾ ਕੇ ਹੌਲੀ ਗਤੀ ‘ਤੇ ਵਾਹਨ ਚਲਾਉਣ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ ਲਈ ਕਿਹਾ।
ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ।