ਫਤਿਹਗੜ੍ਹ ਚੂੜੀਆਂ, 26 ਮਈ 2025 Aj Di Awaaj
ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਮਲਕਵਾਲ, ਕੋਟ ਖਜਾਨਾ, ਚੰਦੂ ਸੂਜਾ ,ਹਸਨਪੁਰ ਕਲਾਂ, ਹਸਨਪੁਰ ਖੁਰਦ ਅਤੇ ਸ਼ੇਖੂਪੁਰ ਕਲਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਮੀਟਿੰਗਾਂ ਕਰਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਦੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈਆਂ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਵਿੱਚ ਪਿੰਡ ਵਾਲਿਆਂ ਦਾ ਸਾਥ ਬਹੁਤ ਜਰੂਰੀ ਹੈ ਤਾਂ ਜੋ ਹਰ ਪਿੰਡ ਵਿੱਚ ਨਸ਼ਾ ਖਤਮ ਹੋ ਸਕੇ ਅਤੇ ਪੰਜਾਬ ਨੂੰ ਮੁੜ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਸਰਪੰਚ ਪਰਮਜੀਤ ਕੌਰ, ਬਲਵਿੰਦਰ ਸਿੰਘ, ਸਰਪੰਚ ਅਵਤਾਰ ਸਿੰਘ ਚੰਦੂ ਸੂਜਾ, ਸਰਪੰਚ ਰਸ਼ਪਾਲ ਸਿੰਘ, ਡਾਕਟਰ ਸਰਵਣ ਸਿੰਘ, ਸਰਬਜੀਤ ਸਿੰਘ, ਸਰਪੰਚ ਰਾਜੇਸ਼ਵਰ ਸਿੰਘ, ਪੀਟਰ ਮਸੀਹ, ਤਰਲੋਕ ਕੁਮਾਰ, ਸਤਪਾਲ ਜਸਬੀਰ ਸਿੰਘ, ਸਰਪੰਚ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ ਲੰਬੜਦਾਰ, ਦਿਲਬਾਗ ਸਿੰਘ ਜਸਬੀਰ ਮਸੀਹ,ਪੰਚ ਜਸਵੀਰ ਕੌਰ, ਪੰਚ ਸ੍ਰੀਮਤੀ ਰਿੰਪੀ, ਪੰਚ ਸਰਬਜੀਤ ਸਿੰਘ, ਬਖਸ਼ੀਸ਼ ਸਿੰਘ, ਜਥੇਦਾਰ ਨਿਰਮਲ ਸਿੰਘ, ਫੌਜੀ ਰਜਿੰਦਰ ਸਿੰਘ, ਫੌਜੀ ਬਲਕਾਰ ਸਿੰਘ, ਅਵਤਾਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ , ਗਗਨਦੀਪ ਸਿੰਘ ਕੋਟਲਾ ਬਾਮਾ , ਗੁਰਪ੍ਰਤਾਪ ਸਿੰਘ, ਗੁਰਦੇਵ ਔਜਲਾ , ਬਲਾਕ ਪ੍ਰਧਾਨ ਜਗਜੀਤ ਸਿੰਘ ਆਜਮਪੁਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
