ਹੁਸ਼ਿਆਰਪੁਰ, 3 ਜਨਵਰੀ 2026 AJ DI Awaaj
Punjab Desk : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇੰਦਰ ਦੇ ਮੈਡੀਕਲ ਅਫ਼ਸਰ ਇੰਚਾਰਜ ਡਾ. ਜਸਲੀਨ ਕੌਰ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਚੀਫ ਲੀਗਲ ਏਡ ਡਿਫੈਂਸ ਕਾਊਂਂਸਲ ਐਡਵੋਕੇਟ ਵਿਸ਼ਾਲ ਕੁਮਾਰ ਨੰਦਾ ਅਤੇ ਡਿਪਟੀ ਲੀਗਲ ਏਡ ਡਿਫੈਂਸ ਕਾਊਂਂਸਲ ਐਡਵੋਕੇਟ ਸੰਦੀਪ ਭਾਰਦਵਾਜ ਵੱਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਐਡਵੋਕੇਟ ਵਿਸ਼ਾਲ ਨੰਦਾ ਨੇ ਦੱਸਿਆ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜੋ ਕਿ ਸਰੀਰਕ, ਮਾਨਸਿਕ, ਸਮਾਜਿਕ, ਤੌਰ ‘ਤੇ ਨੁਕਸਾਨ ਕਰਦਾ ਹੈ। ਇਸ ਮੌਕੇ ਉਨ੍ਹਾਂ ਨੇ ਕਈ ਮਰੀਜਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਨੁਸੂਚਿਤ ਜਾਤੀ, ਜਨ ਜਾਤੀ, ਮੁਸੀਬਤ ਦੇ ਮਾਰੇ, ਕੈਦੀ, ਹਿਰਾਸਤੀ, ਔਰਤਾਂ, ਬੱਚੇ ਅਤੇ ਹੋਰ, ਜਿਨ੍ਹਾਂ ਦੀ ਸਾਲਾਨਾ ਆਮਦਨ 3 ਲੱਖ ਤੋਂ ਵੱਧ ਨਾ ਹੋਏ, ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਮਹੀਨਾਵਾਰ ਤੇ ਤਿਮਾਹੀ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਦੇ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਨ ਹਿੱਤ ਲਈ 15100 ਹੈਲਪ ਲਾਈਨ ਜਾਰੀ ਕੀਤਾ ਗਿਆ। ਇਸ ਮੌਕੇ ਪ੍ਰਸ਼ਾਂਤ ਆਦੀਆ ਕਾਊਂਸਲਰ ਨੇ ਕੇੰਦਰ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਕਾਊਂਸਲਰ ਸੰਦੀਪ ਕੁਮਾਰੀ ਤੇ ਮਰੀਜ਼ ਹਾਜ਼ਰ ਸਨ।














