ਬਟਾਲਾ ਪੁਲਿਸ ਦੇ ਸਾਂਝ ਸਟਾਫ ਵਲੋਂ ਪਿੰਡ ਖਾਸਾਵਾਲਾ ਵਿਖੇ ਜਾਗਰੂਕਤਾ ਸੈਮੀਨਾਰ

69

ਬਟਾਲਾ, 25 June 2025 AJ Di Awaaj

Punjab Desk : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ ਨੇ ਪਿੰਡ ਖਾਸਾਵਾਲਾ ਵਿਖੇ ਘਰੇਲੂ ਹਿੰਸਾ, ਬਾਲ ਵਿਆਹ ਅਤੇ ਬਾਲ ਮਜ਼ਦੂਰੀ ਵਰਗੇ ਗੰਭੀਰ ਸਮਾਜਿਕ ਮੁੱਦਿਆਂ ਬਾਰੇ ਜਨਤਾ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰਕੂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਜਿਥੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਸਦੇ ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਓ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।