ਸੁਨਾਮ, 19 ਫਰਵਰੀ 2026 AJ DI Awaaj
Punjab Desk : ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਜ਼ਿਲ੍ਹਾ ਸੰਗਰੂਰ ਦੇ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੋਕਸੋ ਐਕਟ ਅਤੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਪੂਰੀ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿੱਚ ਆਪਣੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਡੀ.ਏ.ਵੀ. ਪਬਲਿਕ ਸਕੂਲ, ਸੁਨਾਮ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਬੱਚਿਆਂ ਨਾਲ ਸਬੰਧਤ ਲਿੰਗ ਅਪਰਾਧਾਂ ਤੋਂ ਸੁਰੱਖਿਆ ਲਈ ਬਣੇ ਕਾਨੂੰਨੀ ਪ੍ਰਾਵਧਾਨਾਂ ਬਾਰੇ ਸਮਝਾਇਆ ਗਿਆ ਅਤੇ ਚੰਗੀ ਤੇ ਮਾੜੀ ਛੂਹ ਦੀ ਪਹਿਚਾਣ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਦੇ ਨਾਲ ਹੀ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸੇ ਵੀ ਅਣਚਾਹੀ, ਡਰਾਉਣੀ ਜਾਂ ਸ਼ੱਕੀ ਘਟਨਾ ਦੀ ਸਥਿਤੀ ਵਿੱਚ ਚੁੱਪ ਨਾ ਰਹਿ ਕੇ ਤੁਰੰਤ ਆਪਣੇ ਮਾਤਾ-ਪਿਤਾ, ਅਧਿਆਪਕ ਜਾਂ ਕਿਸੇ ਭਰੋਸੇਯੋਗ ਵੱਡੇ ਵਿਅਕਤੀ ਨੂੰ ਸੂਚਿਤ ਕਰਨਾ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਜ਼ਰੂਰਤ ਪੈਣ ’ਤੇ ਇਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।














