ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 7 ਅਕਤੂਬਰ 2026 AJ DI Awaaj
Punjab Desk : ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ‘ਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਪਿੰਡ ਕੋਟਲੀ ਲੇਹਲ ਵਿਖੇ ‘ਲੋਕ ਮਿਲਣੀ’ ਕੀਤੀ ਗਈ ਅਤੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਮੁਫਤ ਇਲਾਜ ਹੈਲਥ ਕਾਰਡ ਵੰਡੇ ਗਏ ਅਤੇ ਪਿੰਡ ਦੀਆ ਸਖੀਆ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮਹਿਲਾ ਮੋਰਚਾ ਪ੍ਰਧਾਨ ਨੀਲਮ ਕੋਟਲੀ ਲੇਹਲ , ਸ਼ਰਨਜੀਤ ਕੌਰ, ਬਲਵਿੰਦਰ ਕੌਰ, ਕੰਵਲਜੀਤ ਕੌਰ, ਮਮਤਾ, ਮਨਜੀਤ ਕੌਰ, ਸੁਖਜਿੰਦਰ ਸਿੰਘ, ਗੁਰਵੇਲ ਸਿੰਘ, ਸਾਬੀ ਘੁਮਾਣ, ਗੁਰਮੀਤ ਸਿੰਘ, ਸਰਵਣ ਸਿੰਘ, ਗੁਲਜਾਰ ਸਿੰਘ, ਹਰਵਿੰਦਰ ਸਿੰਘ ਅਤੇ ਸਮੂਹ ਆਪ ਵਰਕਰ ਮੌਜੂਦ ਸਨ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਸ ਸਕੀਮ (ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ) ਤਹਿਤ ਇਲਾਜ ਦੀ ਸੀਮਾ ਸਿਰਫ਼ 5 ਲੱਖ ਰੁਪਏ ਸੀ, ਜਿਸ ਨੂੰ ਮਾਨ ਸਰਕਾਰ ਵੱਲੋਂ ਦੁੱਗਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ।ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਸਾਰਿਆਂ ਲਈ ਬਰਾਬਰ ਅਧਿਕਾਰ ਹੈ। ਇਸ ਯੋਜਨਾ ਲਈ ਕੋਈ ਵੀ ਆਮਦਨ ਸੀਮਾ ਜਾਂ ਕੋਈ ਹੋਰ ਸ਼ਰਤ ਨਹੀਂ ਰੱਖੀ ਗਈ ਹੈ। ਸੂਬੇ ਦਾ ਹਰ ਇੱਕ ਪਰਿਵਾਰ ਇਸ ਦਾ ਲਾਭ ਲੈ ਸਕਦਾ ਹੈ।
ਉਨਾਂ ਕਿਹਾ ਕਿ ਪੰਜਾਬ ਦੇ ਕਰਮਚਾਰੀ ਅਤੇ ਪੈਨਸ਼ਨਰ ਵੀ ਸਕੀਮ ਦੇ ਘੇਰੇ ਵਿੱਚ ਸ਼ਾਮਲ ਹਨ। ਇਸ ਯੋਜਨਾ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 2,356 ਤੋਂ ਵੱਧ ਇਲਾਜ ਪੈਕੇਜ ਉਪਲਬਧ ਹਨ। ਇਸ ਵਿੱਚ ਕੈਂਸਰ, ਦਿਲ ਦੇ ਰੋਗ, ਡਾਇਲਸਿਸ, ਗੋਡੇ ਬਦਲਣੇ, ਅੱਖਾਂ ਦੇ ਅਪਰੇਸ਼ਨ, ਕਿਡਨੀ ਅਤੇ ਲਿਵਰ ਟ੍ਰਾਂਸਪਲਾਂਟ ਵਰਗੇ ਵੱਡੇ ਅਪਰੇਸ਼ਨ ਅਤੇ ਆਈ.ਸੀ.ਯੂ.ਸਹੂਲਤਾਂ ਸ਼ਾਮਲ ਹਨ।ਅਜੋਕੇ ਸਮੇਂ ਵਿੱਚ ਗੰਭੀਰ ਬੀਮਾਰੀ ਕਾਰਨ ਇੱਕ ਆਮ ਪਰਿਵਾਰ ਕਰਜ਼ੇ ਦੇ ਜਾਲ ਵਿੱਚ ਫਸ ਜਾਂਦਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਪੈਸੇ ਦੀ ਤੰਗੀ ਕਾਰਨ ਸੂਬੇ ਦੇ ਕਿਸੇ ਵੀ ਨਾਗਰਿਕ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ।



















