ਗੁਰਦਾਸਪੁਰ, 10 ਫਰਵਰੀ 2026 AJ DI Awaaj
Punjab Desk : ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋ ਕਰਦਿਆ ਹੋਇਆ ਜਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 17 ਫਰਵਰੀ 2026 ਤੋਂ 04 ਅਪਰੈਲ 2026 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪਰ ਇਹ ਹੁਕਮ ਉਹਨਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ ਤੇ ਹੋਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਪਤ ਰਾਹੀਂ ਇਸ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ, ਦਸਵੀ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2026 ਦੀਆਂ ਸਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 17-02-2026 ਤੋਂ 04-04-2026 ਤੱਕ ਸਵੇਰੇ 11:00 ਵਜੇ ਤੋਂ ਦੁਪਿਹਰ 02:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ । ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ, ਤਾਂ ਜੋ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ














