ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਰੀਲੀਜ਼ ’ਤੇ ਰੋਕ

58

ਅੰਮ੍ਰਿਤਸਰ:  18 Nov 2025 AJ DI Awaaj

Punjab Desk : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅਪੀਲ ਕੀਤੀ ਹੈ। SGPC ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਫਿਲਮ ਨੂੰ ਜਾਰੀ ਨਾ ਕਰਨ ਦੀ ਸਿਫਾਰਸ਼ ਕੀਤੀ।

ਸ. ਮੰਨਣ ਦੇ ਅਨੁਸਾਰ, ਬਵੇਜਾ ਮੂਵੀ ਪ੍ਰਾਈਵੇਟ ਲਿਮਿਟੇਡ ਵੱਲੋਂ ਬਣਾਈ ਗਈ ਇਸ ਫਿਲਮ ਵਿੱਚ ਸਿੱਖ ਸਿਧਾਂਤ ਅਤੇ ਇਤਿਹਾਸਿਕ ਪੱਖੋਂ ਕਈ ਕਮੀਆਂ ਹਨ। ਇਸ ਮੱਦੇਨਜ਼ਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ‘ਤੇ 21 ਨਵੰਬਰ 2025 ਨੂੰ ਸਕੱਤਰੇਤ ਵੱਲੋਂ ਫਿਲਮ ਨੂੰ ਰੀਲੀਜ਼ ਨਾ ਕਰਨ ਦਾ ਪੱਤਰ ਭੇਜਿਆ ਗਿਆ।

ਸ. ਮੰਨਣ ਨੇ ਕਿਹਾ ਕਿ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਲਪਨਾ ਜਾਂ ਐਨੀਮੇਸ਼ਨ ਰਾਹੀਂ ਦਰਸਾਉਣਾ ਸਿੱਖ ਸਿਧਾਂਤਾਂ ਦੀ ਉਲੰਘਣਾ ਹੈ। ਇਹ ਫਿਲਮ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ ਅਤੇ ਵਿਵਾਦਾਂ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਜਦੋਂ ਸਿੱਖ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਉਸ ਵੇਲੇ ਇਸ ਤਰ੍ਹਾਂ ਦੀ ਫਿਲਮ ਰੀਲੀਜ਼ ਕਰਨਾ ਠੀਕ ਨਹੀਂ।

SGPC ਦੀ ਘੋਖ ਕਮੇਟੀ ਨੇ ਫਿਲਮ ਦੇ ਸਮੀਖਣ ਬਾਅਦ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਸੀ, ਜਿਸ ‘ਤੇ ਰੋਕ ਦਾ ਆਦੇਸ਼ ਜਾਰੀ ਕੀਤਾ ਗਿਆ।