ਮਾਨਸਾ, 11 ਅਗਸਤ 2025 Aj Di Awaaj
Punjab Desk : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।
ਇਹ ਹੁਕਮ 30 ਸਤੰਬਰ, 2025 ਤੱਕ ਲਾਗੂ ਰਹਿਣਗੇ।














