ਬਰਨਾਲਾ ਮਾਮਲਾ: ਨੌਜਵਾਨ ਦੀ ਖੁਦਕੁਸ਼ੀ ਕੋਸ਼ਿਸ਼ ‘ਤੇ ਐਕਸ਼ਨ, ਧਨੌਲਾ SHO ਸਸਪੈਂਡ

20

ਬਰਨਾਲਾ 24 Mar 2026 AJ DI Awaaj

Punjab Desk  :   ਪਿੰਡ ਰਾਜਗੜ੍ਹ ਵਿੱਚ ਗਲੀ ਬਣਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਮਨਜਿੰਦਰ ਸਿੰਘ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੀੜਤ ਨੌਜਵਾਨ ਇਸ ਸਮੇਂ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ, ਪਿੰਡ ਵਾਸੀਆਂ, ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਬਰਨਾਲਾ ਦਫਤਰ ਬਾਹਰ ਰੋਸ ਪ੍ਰਦਰਸ਼ਨ ਕਰਕੇ ਪੁਲਿਸ ਕਾਰਵਾਈ ‘ਤੇ ਸਵਾਲ ਚੁੱਕੇ ਗਏ ਸਨ।

ਡੀਐਸਪੀ ਸਤਬੀਰ ਸਿੰਘ ਬੈਂਸ ਮੁਤਾਬਕ, ਮਾਮਲੇ ਵਿੱਚ ਪਿੰਡ ਰਾਜਗੜ੍ਹ ਦੇ ਆਪ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪਰਿਵਾਰ ਵੱਲੋਂ ਧਨੌਲਾ ਥਾਣੇ ਦੇ SHO ‘ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਚਲਦੇ SHO ਨੂੰ ਸਸਪੈਂਡ ਕਰਕੇ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।