ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਬਾਰੇ ਬਠਿੰਡਾ ਪੁਲਿਸ ਦਾ ਸਪਸ਼ਟੀਕਰਨ

107

 ਬਠਿੰਡਾ 02 Jan 2026 AJ DI Awaaj

Punjab Desk : ਕਮਲ ਕੌਰ ਭਾਬੀ ਕ*ਤਲ ਮਾਮਲੇ ਵਿੱਚ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਦੁਬਈ ਵਿੱਚ ਗ੍ਰਿਫ਼ਤਾਰੀ ਸੰਬੰਧੀ ਚਲ ਰਹੀਆਂ ਖਬਰਾਂ ‘ਤੇ ਬਠਿੰਡਾ ਪੁਲਿਸ ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ।

ਬਠਿੰਡਾ ਸਿਟੀ-2 ਦੇ ਡੀਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੌਰਾਨ ਥਾਣਾ ਕੈਂਟ, ਬਠਿੰਡਾ ਵਿੱਚ ਇੱਕ ਲੜਕੀ ਦੇ ਕਤ*ਲ ਸਬੰਧੀ ਮੁਕੱਦਮਾ ਨੰਬਰ 106 ਦਰਜ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਘਟਨਾ ਤੋਂ ਬਾਅਦ ਦੁਬਈ ਚਲਾ ਗਿਆ ਸੀ।

ਡੀਐੱਸਪੀ ਨੇ ਕਿਹਾ ਕਿ ਕੁਝ ਨਿਊਜ਼ ਚੈਨਲਾਂ ਵੱਲੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਯੂਏਈ ਵਿੱਚ ਗ੍ਰਿਫ਼ਤਾਰੀ ਦੀਆਂ ਖਬਰਾਂ ਚਲਾਈਆਂ ਜਾ ਰਹੀਆਂ ਹਨ, ਪਰ ਬਠਿੰਡਾ ਪੁਲਿਸ ਨੂੰ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਿਤ ਪੁਸ਼ਟੀ ਪ੍ਰਾਪਤ ਨਹੀਂ ਹੋਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਗ੍ਰਿਫ਼ਤਾਰੀ ਬਾਰੇ ਕੋਈ ਸਰਕਾਰੀ ਜਾਣਕਾਰੀ ਮਿਲਦੀ ਹੈ ਤਾਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ਮੁਲਜ਼ਮ ਦੀ ਡਿਪੋਰਟੇਸ਼ਨ ਲਈ ਲੋੜੀਂਦੀ ਪ੍ਰਕਿਰਿਆ ਜਾਰੀ ਹੈ ਅਤੇ ਮਾਮਲੇ ਦੀ ਜਾਂਚ ਲਗਾਤਾਰ ਕੀਤੀ ਜਾ ਰਹੀ ਹੈ।