27 ਫਰਵਰੀ 2025 Aj Di Awaaj
ਥਾਣਾ ਕਿਲ੍ਹਾ ਲਾਲ ਸਿੰਘ ਦੇ ਅਧੀਨ ਪੈਂਦੇ ਪਿੰਡ ਭਾਗੋਵਾਲ ਵਿਚ ਮੋਟਰਸਾਈਕਲ ਤੇ ਜੀਪ ਦੀ ਭਿਆਨਕ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਹਾਦਸੇ ਵਿੱਚ ਮਨਜਿੰਦਰ ਸਿੰਘ ਪੁੱਤਰ ਪਿਆਰਾ ਸਿੰਘ, ਵਾਸੀ ਭਾਗੋਵਾਲ ਦੀ ਮੌਤ ਹੋ ਗਈ, ਜਦਕਿ ਸ਼ਹਿਬਾਜ ਸਿੰਘ ਸ਼ੈਲੀ ਪੁੱਤਰ ਭਗਵੰਤ ਸਿੰਘ ਗੰਭੀਰ ਜਖ਼ਮੀ ਹੋਣ ਕਰਕੇ ਪਹਿਲਾਂ ਬਟਾਲਾ ਦੇ ਇਕ ਨਿੱਜੀ ਹਸਪਤਾਲ ਅਤੇ ਬਾਅਦ ਵਿੱਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
